ਨਿਊ ਸਾਊਥ ਵੇਲਜ਼ ''ਚ ਲਗਾਤਾਰ ਦੂਜੇ ਦਿਨ ਨਹੀਂ ਮਿਲੇ ਕੋਰੋਨਾ ਦੇ ਨਵੇਂ ਮਾਮਲੇ
Monday, Nov 09, 2020 - 01:32 PM (IST)
ਨਿਊ ਸਾਊਥ ਵੇਲਜ਼- ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਕੋਰੋਨਾ ਸਬੰਧੀ ਰਾਹਤ ਭਰੀ ਖ਼ਬਰ ਮਿਲੀ ਹੈ। ਇੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਘੱਟਦੇ ਜਾ ਰਹੇ ਹਨ ਤੇ ਅੱਜ ਫਿਰ ਕੋਰੋਨਾ ਦਾ ਕੋਈ ਨਵਾਂ ਮਾਮਲੇ ਦਰਜ ਨਹੀਂ ਹੋਇਆ ਹੈ।
ਸੂਬੇ ਦੀ ਮੁੱਖ ਮੰਤਰੀ ਨੇ ਇਸ 'ਤੇ ਖੁਸ਼ੀ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕਾਂਤਵਾਸ ਕੀਤੇ ਗਏ ਕੁਝ ਲੋਕਾਂ ਵਿਚੋਂ 7 ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ। ਇਸ ਦੇ ਨਾਲ ਹੀ ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,280 ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ ਲਗਭਗ 9500 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਤਾਂ ਕਿ ਜੇਕਰ ਕਿਸੇ ਵਿਚ ਵੀ ਕੋਰੋਨਾ ਦਾ ਕੋਈ ਲੱਛਣ ਮਿਲੇ ਤਾਂ ਉਸ ਨੂੰ ਸਮੇਂ ਸਿਰ ਇਲਾਜ ਦਿੱਤਾ ਜਾ ਸਕੇ।
ਦੱਸ ਦਈਏ ਕਿ ਬੀਤੇ ਦਿਨ ਸਿਡਨੀ ਦੇ ਉੱਤਰੀ-ਪੱਛਮੀ ਖੇਤਰ ਵਿਚ ਕੋਰੋਨਾ ਦੇ ਮਾਮਲੇ ਮਿਲੇ ਸਨ। ਸਾਊਦਰਨ ਹਾਈਲੈਂਡ ਖੇਤਰ ਵਿਚ ਰਹਿਣ ਵਾਲੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਕੋਰੋਨਾ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।