ਜਰਮਨੀ ''ਚ ਵੀ ਕੋਰੋਨਾ ਕਾਰਣ ਮੰਦਾ ਹਾਲ, 1.2 ਲੱਖ ''ਤੇ ਪੁੱਜੀ ਮਰੀਜ਼ਾਂ ਦੀ ਗਿਣਤੀ

Sunday, Apr 12, 2020 - 06:12 PM (IST)

ਜਰਮਨੀ ''ਚ ਵੀ ਕੋਰੋਨਾ ਕਾਰਣ ਮੰਦਾ ਹਾਲ, 1.2 ਲੱਖ ''ਤੇ ਪੁੱਜੀ ਮਰੀਜ਼ਾਂ ਦੀ ਗਿਣਤੀ

ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟੇ ਵਿਚ ਕੋਰੋਨਾਵਾਇਰਸ ਦੇ ਇਨਫੈਕਸ਼ਨ 2,821 ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 1,20,000 ਹੋ ਗਈ ਹੈ ਤੇ ਇਸ ਨਾਲ ਹੁਣ ਤੱਕ 2,673 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੇਸ਼ ਦੀ ਰੋਗ ਕੰਟਰੋਲ ਏਜੰਸੀ ਰਾਬਰਟ ਕੋਚ ਇੰਸਟੀਚਿਊਟ ਨੇ ਇਹ ਜਾਣਕਾਰੀ ਦਿੱਤੀ ਹੈ।

ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ 129 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧਕੇ 2,673 ਹੋ ਗਈ ਹੈ ਹਾਲਾਂਕਿ ਪਿਛਲੇ 24 ਘੰਟਿਆਂ ਵਿਚ 2700 ਮਰੀਜ਼ਾਂ ਦੇ ਠੀਕ ਹੋਣ ਨਾਲ ਹੀ ਹੁਣ ਤੱਕ 60,200 ਲੋਕਾਂ ਦੀ ਹਾਲਤ ਵਿਚ ਸੁਧਾਰ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਵਾਲਾ ਜਰਮਨੀ ਵਿਚ 13 ਲੱਖ ਤੋਂ ਵਧੇਰੇ ਲੋਕਾਂ ਦਾ ਹੁਣ ਤੱਕ ਟੈਸਟ ਕੀਤਾ ਜਾ ਚੁੱਕਿਆ ਹੈ। ਵਰਲਡ-ਓ-ਮੀਟਰ ਮੁਤਾਬਕ ਦੁਨੀਆ ਭਰ ਵਿਚ ਇਸ ਵਾਇਰਸ ਦੇ ਤਕਰੀਬਨ 18 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਹਨਾਂ ਵਿਚੋਂ 1.09 ਲੱਖ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 4.11 ਲੱਖ ਲੋਕ ਅਜਿਹੇ ਵੀ ਹਨ ਜਿਹਨਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।


author

Baljit Singh

Content Editor

Related News