ਪਾਕਿ ''ਚ ਕੋਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਪਾਰ
Monday, May 04, 2020 - 03:19 PM (IST)

ਇਸਲਾਮਾਬਾਦ- ਪਾਕਿਸਤਾਨ ਵਿਚ ਵੀ ਕੋਰੋਨਾ ਵਾਇਰਸ ਪੀੜਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਇਥੇ ਇਕ ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਇਨਫੈਕਟਡਾਂ ਦੀ ਗਿਣਤੀ 20 ਹਜ਼ਾਰ ਪਾਰ ਕਰ ਗਈ ਹੈ।
ਸੋਮਵਾਰ ਨੂੰ ਸਿਹਤ ਮੰਤਰਾਲਾ ਨੇ ਕਿਹਾ ਕਿ ਪਾਕਿਸਤਾਨ ਵਿਚ 1,083 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਦੇ 20 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 2,12,511 ਟੈਸਟ ਕੀਤੇ ਜਾ ਚੁੱਕੇ ਹਨ। ਰਾਸ਼ਟਰੀ ਆਪਦਾ ਮੰਤਰਾਲਾ ਨੇ ਕਿਹਾ ਕਿ ਰੋਗੀਆਂ ਦੀ ਕੁੱਲ ਗਿਣਤੀ ਵਿਚੋਂ ਪੰਜਾਬ ਵਿਚ 7,524 ਮਾਮਲੇ, ਸਿੰਧ ਵਿਚ 7,465, ਖੈਬਰ ਪਖਤੂਨਖਵਾ ਵਿਚ 3,129, ਬਲੋਚਿਸਤਾਨ ਵਿਚ 1,218, ਇਸਲਾਮਾਬਾਦ ਵਿਚ 415, ਗਿਲਗਿਤ ਬਾਲਟਿਸਤਾਨ ਵਿਚ 364 ਤੇ ਮਕਬੂਜਾ ਕਸ਼ਮੀਰ ਵਿਚ 71 ਮਾਮਲੇ ਦਰਜ ਕੀਤੇ ਗਏ ਹਨ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 20,186 ਮਾਮਲੇ ਦਰਜ ਹੋ ਚੁੱਕੇ ਹਨ।