ਇਮੀਗ੍ਰੇਸ਼ਨ ਕਟੌਤੀਆਂ ਦਾ ਅਸਰ: ਬੀ.ਸੀ. ''ਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘਟੀ

Tuesday, Mar 24, 2026 - 10:02 PM (IST)

ਇਮੀਗ੍ਰੇਸ਼ਨ ਕਟੌਤੀਆਂ ਦਾ ਅਸਰ: ਬੀ.ਸੀ. ''ਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘਟੀ

ਵੈਨਕੂਵਰ, (ਮਲਕੀਤ ਸਿੰਘ)– ਕੈਨੇਡਾ ਵਿੱਚ ਫੈਡਰਲ ਇਮੀਗ੍ਰੇਸ਼ਨ ਕਟੌਤੀਆਂ ਦੇ ਅਸਰ ਨਾਲ ਬ੍ਰਿਟਿਸ਼ ਕੋਲੰਬੀਆ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਉਮੀਦਾਂ ਨਾਲੋਂ ਕਾਫ਼ੀ ਘੱਟ ਰਹੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਕੈਨੇਡਾ ਦੇ ਆਡੀਟਰ ਜਨਰਲ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 2024 ਦੌਰਾਨ ਸਟਡੀ ਪਰਮਿਟ ਮਨਜ਼ੂਰੀਆਂ ਵਿੱਚ ਲਗਭਗ 66 ਫ਼ੀਸਦੀ ਦੀ ਵੱਡੀ ਕਮੀ ਦਰਜ ਕੀਤੀ ਗਈ। ਇਹ ਉਹ ਪਹਿਲਾਂ ਸਾਲ ਸੀ ਜਦੋਂ ਕੇਂਦਰੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਇਮੀਗ੍ਰੇਸ਼ਨ ਕਟੌਤੀਆਂ ਲਾਗੂ ਕੀਤੀਆਂ ਗਈਆਂ ਸਨ।

ਰਿਪੋਰਟ ਅਨੁਸਾਰ ਇਸ ਦੇ ਨਤੀਜੇ ਵਜੋਂ ਬੀ.ਸੀ. ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਵਿੱਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਸਿੱਖਿਆ ਸੰਸਥਾਵਾਂ ਅਤੇ ਅਰਥਵਿਵਸਥਾ ‘ਤੇ ਵੀ ਅਸਰ ਪਿਆ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀ ਸੂਬੇ ਦੀ ਅਰਥਵਿਵਸਥਾ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਘੱਟ ਗਿਣਤੀ ਭਵਿੱਖ ਵਿੱਚ ਵੱਡੇ ਪ੍ਰਭਾਵ ਪੈਦਾ ਕਰ ਸਕਦੀ ਹੈ।


author

Rakesh

Content Editor

Related News