ਦਸੰਬਰ 2023 ''ਚ ਅਮਰੀਕਾ ਪਹੁੰਚਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਹੋਈ 2 ਲੱਖ ਤੋਂ ਪਾਰ
Monday, Jan 01, 2024 - 05:00 PM (IST)
ਵਾਸ਼ਿੰਗਟਨ (ਵਾਰਤਾ)- ਦਸੰਬਰ 2023 ਵਿਚ ਮੈਕਸੀਕੋ ਤੋਂ ਅਮਰੀਕੀ ਸਰਹੱਦ ਪਾਰ ਕਰਨ ਵਾਲੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੀ ਗਿਣਤੀ 2,25,000 ਤੋਂ ਵੱਧ ਹੋ ਗਈ, ਜੋ ਕਿ 2000 ਤੋਂ ਬਾਅਦ ਸਭ ਤੋਂ ਵੱਧ ਮਹੀਨਾਵਾਰ ਅੰਕੜਾ ਹੈ। ਸੀ.ਐੱਨ.ਐੱਨ. ਨੇ ਇਹ ਰਿਪੋਰਟ ਯੂ. ਐੱਸ. ਡਿਪਾਰਟਰਮੈਂਟ ਆਫ ਹੋਮਲੈਂਡ ਸਕਿਓਰਿਟੀ ਦੇ ਸ਼ੁਰੂਆਤੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਦਿੱਤੀ ਹੈ।
ਇਹ ਵੀ ਪੜ੍ਹੋ : ਮਿਸ਼ੀਗਨ 'ਚ ਘਰ 'ਚ ਜ਼ਬਰਦਸਤ ਧਮਾਕਾ, 4 ਲੋਕਾਂ ਦੀ ਮੌਤ, 2 ਗੰਭੀਰ ਜ਼ਖ਼ਮੀ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪ੍ਰਵਾਸੀਆਂ ਦੀ ਆਮਦ ਦਸੰਬਰ ਵਿੱਚ ਪ੍ਰਤੀ ਦਿਨ 10,000 ਤੋਂ ਵੱਧ ਲੋਕਾਂ ਤੋਂ ਵੱਧ ਪਹੁੰਚ ਗਈ ਸੀ ਅਤੇ ਹਾਲ ਹੀ ਦੇ ਦਿਨਾਂ ਵਿੱਚ ਇਸ ਵਿਚ ਗਿਰਾਵਟ ਸ਼ੁਰੂ ਹੋਈ। ਇਸ ਤੋਂ ਇਲਾਵਾ, ਮਹੀਨੇ ਦੀ ਸ਼ੁਰੂਆਤ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ 6.5 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਨੇ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ 'ਤੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ 'ਤੇ ਸੰਘੀ ਸਰਕਾਰ ਦੇ ਰੁਖ ਕਾਰਨ ਦੇਸ਼ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ: ਮਿਸੀਸਾਗਾ 'ਚ ਨਾਈਟ ਕਲੱਬ ਨੇੇੜੇ ਹੋਈ ਗੋਲੀਬਾਰੀ, 19 ਸਾਲਾ ਕੁੜੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।