ਨਿਊਜ਼ੀਲੈਂਡ 'ਚ ਕੋਰੋਨਾ ਵਿਸਫੋਟ, 14,941 ਨਵੇਂ ਕਮਿਊਨਿਟੀ ਕੇਸ ਦਰਜ

Sunday, Feb 27, 2022 - 04:11 PM (IST)

ਨਿਊਜ਼ੀਲੈਂਡ 'ਚ ਕੋਰੋਨਾ ਵਿਸਫੋਟ, 14,941 ਨਵੇਂ ਕਮਿਊਨਿਟੀ ਕੇਸ ਦਰਜ

ਵੈਲਿੰਗਟਨ (ਭਾਸ਼ਾ): ਨਿਊਜ਼ੀਲੈਂਡ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਐਤਵਾਰ ਨੂੰ ਕੋਵਿਡ-19 ਦੇ 14,941 ਨਵੇਂ ਭਾਈਚਾਰਕ ਮਾਮਲੇ ਸਾਹਮਣੇ ਆਏ। ਸਮਾਚਾਰ ਏਜੰਸੀ ਸ਼ਿਨਹੂਆ ਨੇ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 14,941 ਨਵੇਂ ਭਾਈਚਾਰਕ ਸੰਕਰਮਣਾਂ ਵਿੱਚੋਂ, 9,046 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਸਨ।

ਪੜ੍ਹੋ ਇਹ ਅਹਿਮ ਖ਼ਬਰ- ਅਹਿਮ ਖ਼ਬਰ: ਅਮਰੀਕਾ ਨੇ ਭਾਰਤੀ ਵੀਜ਼ਾ ਬਿਨੈਕਾਰਾਂ ਨੂੰ 31 ਦਸੰਬਰ ਤੱਕ ਦਿੱਤੀ ਵੱਡੀ ਛੋਟ 

ਮੰਤਰਾਲੇ ਨੇ ਕਿਹਾ ਕਿ ਇਸ ਤੋਂ ਇਲਾਵਾ ਨਿਊਜ਼ੀਲੈਂਡ ਦੀ ਸਰਹੱਦ 'ਤੇ ਕੋਵਿਡ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ।ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ 305 ਕੋਵਿਡ ਮਰੀਜ਼ ਸਨ, ਜਿਨ੍ਹਾਂ ਵਿੱਚੋਂ ਪੰਜ ਲੋਕਾਂ ਦਾ ਆਈਸੀਯੂ ਜਾਂ ਐਚਡੀਯੂ ਵਿੱਚ ਇਲਾਜ ਕੀਤਾ ਜਾ ਰਿਹਾ ਸੀ।ਮੰਤਰਾਲੇ ਨੇ ਕੋਵਿਡ ਕਾਰਨ ਇੱਕ ਹੋਰ ਮੌਤ ਦੀ ਵੀ ਸੂਚਨਾ ਦਿੱਤੀ ਹੈ।ਇੱਥੇ ਦੱਸ ਦਈਏ ਕਿ ਹੁਣ ਤੱਕ ਨਿਊਜ਼ੀਲੈਂਡ ਵਿਚ ਕੋਰੋਨਾ ਦੇ ਕੁੱਲ 86,138 ਮਾਮਲੇ ਸਾਹਮਣੇ ਆਏ ਹਨ ਜਦਕਿ 56 ਮੌਤਾਂ ਹੋ ਚੁੱਕੀਆਂ ਹਨ।

ਪੜ੍ਹੋ ਇਹ ਅਹਿਮ ਖ਼ਬਰ- ਨਾਈਜੀਰੀਆ 'ਚ ਲੱਸਾ ਬੁਖਾਰ ਦਾ ਕਹਿਰ, ਹੁਣ ਤੱਕ 86 ਮਰੀਜ਼ਾਂ ਦੀ ਮੌਤ 


author

Vandana

Content Editor

Related News