ਓਡੀਸ਼ਾ ਟ੍ਰਿਪਲ ਰੇਲ ਹਾਦਸਾ: ਆਸਟ੍ਰੇਲੀਆ, ਸ਼੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਪ੍ਰਗਟਾਇਆ ਦੁੱਖ

Saturday, Jun 03, 2023 - 12:56 PM (IST)

ਓਡੀਸ਼ਾ ਟ੍ਰਿਪਲ ਰੇਲ ਹਾਦਸਾ: ਆਸਟ੍ਰੇਲੀਆ, ਸ਼੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਪ੍ਰਗਟਾਇਆ ਦੁੱਖ

ਕੈਨਬਰਾ (ਏਜੰਸੀ): ਆਸਟ੍ਰੇਲੀਆ ਅਤੇ ਸ੍ਰੀਲੰਕਾ ਦੇ ਵਿਦੇਸ਼ ਮੰਤਰੀਆਂ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਤੀਹਰੇ ਰੇਲ ਹਾਦਸੇ ਵਿਚ ਹੋਈਆਂ ਮੌਤਾਂ 'ਤੇ ਸੋਗ ਪ੍ਰਗਟ ਕੀਤਾ ਹੈ, ਜਿਸ ਵਿਚ 238 ਲੋਕ ਮਾਰੇ ਗਏ ਅਤੇ 900 ਤੋਂ ਵੱਧ ਜ਼ਖਮੀ ਹੋਏ। ਆਸਟਰੇਲੀਆ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਉਨ੍ਹਾਂ ਦੇ ਹਮਦਰਦੀ ਜ਼ਖਮੀ ਹੋਏ ਲੋਕਾਂ ਅਤੇ ਐਮਰਜੈਂਸੀ ਕਰਮਚਾਰੀਆਂ ਦੇ ਨਾਲ ਹਨ, ਜੋ ਉਨ੍ਹਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਹਨ। ਪੇਨੀ ਵੋਂਗ ਨੇ ਟਵੀਟ ਕੀਤਾ, "ਭਾਰਤ ਦੇ ਪੂਰਬੀ ਓਡੀਸ਼ਾ ਰਾਜ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਅਸੀਂ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਸਾਡੀ ਹਮਦਰਦੀ ਜ਼ਖਮੀਆਂ ਅਤੇ ਉਨ੍ਹਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਐਮਰਜੈਂਸੀ ਕਰਮਚਾਰੀਆਂ ਦੇ ਨਾਲ ਵੀ ਹਨ।"

ਇਹ ਵੀ ਪੜ੍ਹੋ: PM ਟਰੂਡੋ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ, ਕਿਹਾ- ਔਖੇ ਸਮੇਂ 'ਚ ਭਾਰਤੀਆਂ ਨਾਲ ਖੜ੍ਹੇ ਹਨ ਕੈਨੇਡੀਅਨ

PunjabKesari

ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਉਹ ਓਡੀਸ਼ਾ ਵਿੱਚ ਰੇਲ ਹਾਦਸੇ ਬਾਰੇ ਜਾਣ ਕੇ "ਬਹੁਤ ਦੁੱਖ" ਹੋਇਆ। ਉਨ੍ਹਾਂ ਨੇ ਹਾਦਸੇ ਵਿੱਚ ਪ੍ਰਭਾਵਿਤ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਅਲੀ ਸਾਬਰੀ ਨੇ ਕਿਹਾ, "ਓਡੀਸ਼ਾ ਵਿੱਚ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਪੀੜਤਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਹਨ। ਮੈਂ ਸਾਰੇ ਪ੍ਰਭਾਵਿਤ ਲੋਕਾਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ। ਸ੍ਰੀਲੰਕਾ ਇਸ ਦੁੱਖ ਦੀ ਘੜੀ ਵਿੱਚ ਭਾਰਤ ਦੇ ਨਾਲ ਖੜ੍ਹਾ ਹੈ।'

ਇਹ ਵੀ ਪੜ੍ਹੋ: ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 233, ਓਡੀਸ਼ਾ ਸਰਕਾਰ ਨੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ

PunjabKesari

ਦੱਖਣੀ ਪੂਰਬੀ ਰੇਲਵੇ ਨੇ ਸ਼ਨੀਵਾਰ ਨੂੰ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਵਿੱਚ 238 ਲੋਕਾਂ ਦੀ ਮੌਤ ਹੋ ਗਈ ਹੈ। ਓਡੀਸ਼ਾ ਰੇਲ ਹਾਦਸੇ ਵਿੱਚ 2 ਐਕਸਪ੍ਰੈਸ ਟਰੇਨਾਂ - ਬੈਂਗਲੁਰੂ-ਹਾਵੜਾ ਐਕਸਪ੍ਰੈਸ ਅਤੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ - ਅਤੇ ਬਾਲਾਸੋਰ ਵਿੱਚ ਇੱਕ ਮਾਲ ਰੇਲਗੱਡੀ ਨੇ 238 ਲੋਕਾਂ ਦੀ ਜਾਨ ਲੈ ਲਈ ਹੈ। ਸ਼ੁੱਕਰਵਾਰ ਨੂੰ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀਆਂ ਪਟੜੀਆਂ 'ਤੇ ਡਿੱਗ ਗਏ। ਸਮਾਨਾਂਤਰ ਟ੍ਰੈਕ 'ਤੇ ਉਲਟ ਦਿਸ਼ਾ ਤੋਂ ਆ ਰਹੀ 12841 ਸ਼ਾਲੀਮਾਰ-ਚੇਨਈ ਕੇਂਦਰੀ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ। ਕੋਰੋਮੰਡਲ ਐਕਸਪ੍ਰੈਸ ਦੇ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟ੍ਰੈਕ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ।

ਇਹ ਵੀ ਪੜ੍ਹੋ: ਕੈਨੇਡਾ 'ਚ ਮਾਮੂਲੀ ਝਗੜੇ ਕਾਰਨ ਮਕਾਨ ਮਾਲਕ ਨੇ ਕਿਰਾਏਦਾਰ ਪਤੀ-ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News