ਪਾਕਿਸਤਾਨ ਦੇ ਕਰਾਚੀ ''ਚ ਹੋਏ ਅੱਤਵਾਦੀ ਹਮਲੇ ''ਚ ਅਧਿਕਾਰੀ ਦੀ ਮੌਤ
Monday, Jul 08, 2024 - 10:33 AM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ 'ਚ ਹੋਏ ਇਕ ਅੱਤਵਾਦੀ ਹਮਲੇ 'ਚ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਦਾ ਇਕ ਅਧਿਕਾਰੀ ਮਾਰਿਆ ਗਿਆ। ਇਹ ਜਾਣਕਾਰੀ ਪੁਲਸ ਅਧਿਕਾਰੀ ਨੇ ਦਿੱਤੀ। ਸੀਟੀਡੀ ਦੇ ਡਿਪਟੀ ਇੰਸਪੈਕਟਰ ਜਨਰਲ ਆਸਿਫ਼ ਏਜਾਜ਼ ਸ਼ੇਖ ਨੇ ਐਤਵਾਰ ਨੂੰ ਮੀਡੀਆ ਨੂੰ ਕਿਹਾ ਕਿ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਅੱਤਵਾਦੀਆਂ ਨੇ ਸੀਟੀਡੀ ਦੇ ਇਕ ਸੀਨੀਅਰ ਅਧਿਕਾਰੀ 'ਤੇ ਉਸ ਸਮੇਂ ਗੋਲੀਆਂ ਵਰ੍ਹਾ ਦਿੱਤੀਆਂ, ਜਦੋਂ ਉਹ ਕਰਾਚੀ ਦੇ ਕਰੀਮਾਬਾਦ ਇਲਾਕੇ 'ਚ ਆਪਣੇ ਦੋਸਤ ਨੂੰ ਮਿਲਣ ਗਏ ਸਨ, ਜਿਸ ਨਾਲ ਉਹ ਅਤੇ ਇਕ ਸੁਰੱਖਿਆ ਗਾਰਡ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਸੀਟੀਡੀ ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀ ਸੀਟੀਡੀ ਅਧਿਕਾਰੀ ਨੇ ਨਜ਼ਦੀਕੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਹਮਲਾਵਰ ਹਾਦਸੇ ਵਾਲੀ ਜਗ੍ਹਾ ਤੋਂ ਫਰਾਰ ਹੋ ਗਏ। ਪੁਲਸ ਨੇ ਕਿਹਾ ਕਿ ਇਹ ਸੀਟੀਡੀ ਕਰਮੀਆਂ 'ਤੇ ਇਕ ਟਾਰਗੇਟ ਹਮਲਾ ਸੀ ਅਤੇ ਉਨ੍ਹਾਂ ਦੇ ਬੁਲੇਟ-ਪਰੂਫ਼ ਵਾਹਨ ਤੋਂ ਬਾਹਰ ਆਉਣ ਤੋਂ ਬਾਅਦ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e