PAK ਫੌਜ ਨੇ ਕਬੂਲਿਆ-ਉਸ ਦੇ ਅਧਿਕਾਰੀਆਂ ਨੇ ਫਰਾਰ ਕੀਤਾ ਤਾਲਿਬਾਨ ਦਾ ਖਤਰਨਾਕ ਅੱਤਵਾਦੀ
Thursday, Feb 25, 2021 - 08:16 PM (IST)
ਇਸਲਾਮਾਬਾਦ-ਪਾਕਿਸਤਾਨ ਦੀ ਫੌਜ ਦਾ ਅੱਤਵਾਦ ਨੂੰ ਉਤਸ਼ਾਹਤ ਕਰਨ ਦਾ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ। ਇਕ ਪਾਸੇ ਪਾਕਿਸਤਾਨ ਸਰਕਾਰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਦੀ ਬਲੈਕ ਲਿਸਟ ਤੋਂ ਬਚਣ ਦੇ ਜੁਗਾੜ ਲਾ ਰਹੀ ਹੈ ਤਾਂ ਦੂਜੇ ਪਾਸੇ ਉਸ ਦੀ ਫੌਜ ਅੱਤਵਾਦੀਆਂ ਨੂੰ ਭਜਾਉਣ 'ਚ ਲੱਗੀ ਹੋਈ ਹੈ। ਪਾਕਿਸਤਾਨੀ ਆਰਮੀ ਦੇ ਆਫਿਸਰਸ ਨੇ ਸਾਲ 2012 'ਚ ਮਲਾਲਾ ਯੁਸੂਫਜਈ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਰਚਣ ਵਾਲੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਅੱਤਵਾਦੀ ਨੂੰ ਭਜਾਉਣ 'ਚ ਮਦਦ ਕੀਤੀ ਹੈ।
ਇਹ ਵੀ ਪੜ੍ਹੋ -ਚੀਨ ਦਾ ਮੁਕਾਬਲਾ ਕਰਨ ਲਈ ਅਮਰੀਕੀ ਕਾਂਗਰਸ 'ਚ ਬਿੱਲ ਪੇਸ਼
ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ-ਸਰਵਿਸੇਜ ਪਬਲਿਕ ਰਿਲੇਸ਼ੰਸ (ਆਈ.ਐੱਸ.ਪੀ.ਆਰ.) ਦੇ ਚੀਫ ਮੇਰਜ ਜਨਰਲ ਬਾਬਰ ਇਫਤਿਖਾਰ ਦੇ ਬਿਆਨ 'ਚ ਇਸ ਗੱਲ ਦੀ ਅਧਕਾਰਿਤ ਪੁਸ਼ਟੀ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਾਬਕਾ ਬੁਲਾਰੇ ਅਹਿਸਾਨੁੱਲਾ ਅਹਿਸਾਨ ਦੇ ਪਿਛਲੇ ਸਾਲ ਫੌਜ ਦੀ ਹਿਰਾਸਤ 'ਚੋਂ ਭੱਜਣ ਲਈ ਜ਼ਿੰਮੇਵਾਰ 'ਖੁਫੀਆ ਵਿਭਾਗ' ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। 2017 'ਚ ਗ੍ਰਿਫਤਾਰ ਅਹਿਸਾਨ ਜਨਵਰੀ, 2020 'ਚ 'ਸੇਫ ਹਾਊਸ' ਤੋਂ ਫਰਾਰ ਹੋ ਗਿਆ। ਫੌਜ ਦੇ ਮੀਡੀਆ ਵਿੰਗ ਦੇ ਬੁਲਾਰੇ ਮੇਜਰ ਜਨਰਲ ਬਾਬਰ ਇਫਤਿਖਾਰ ਨੇ ਦੱਸਿਆ ਕਿ ਇਹ ਬਹੁਤ ਗੰਭੀਰ ਮਾਮਲਾ ਸੀ ਅਤੇ ਵਿਸਥਾਰਤ ਜਾਂਚ ਤੋਂ ਬਾਅਦ ਇਸ ਦੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿੱਤੀ ਗਈ।
ਇਹ ਵੀ ਪੜ੍ਹੋ -ਬਰਾਕ ਓਬਾਮਾ ਨੇ ਕੀਤਾ ਖੁਲਾਸਾ, ਇਸ ਕਾਰਣ ਤੋੜਿਆ ਸੀ ਆਪਣੇ ਦੋਸਤ ਦਾ ਨੱਕ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।