ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ ''ਚ ਭਾਰੀ ਉਛਾਲ ,ਲੋਕਾਂ ਦੇ ਸਾਹ ਸੂਤੇ
Wednesday, Mar 04, 2026 - 04:59 PM (IST)
ਰੋਮ ਇਟਲੀ (ਦਲਵੀਰ ਸਿੰਘ ਕੈਂਥ) ਬੀਤੇ ਕਈ ਦਿਨਾਂ ਤੋ ਅਮਰੀਕਾ, ਇਜ਼ਰਾਈਲ ਤੇ ਈਰਾਨ ਦੇਸ਼ਾਂ ਦੀ ਜੰਗ ਦੇ ਕਾਰਨ ਜਿਥੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਜਦੋਂ ਤੱਕ ਇਹ ਜੰਗ ਜਾਰੀ ਰਹੇਗੀ ਪਤਾ ਨਹੀਂ ਕਿੰਨੀਆਂ ਜਾਨਾਂ ਹੋ ਜਾਣਗੀਆਂ ਤੇ ਮਾਲੀ ਨੁਕਸਾਨ ਹੋਰ ਹੋਵੇਗਾ । ਪਰ ਇਸ ਜੰਗ ਨਾਲ ਜਿਵੇ ਪਹਿਲਾਂ ਰੂਸ ਤੇ ਯੂਕਰੇਨ ਦੀ ਜੰਗ ਨਾਲ ਮਹਿੰਗਾਈ ਨੇ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ ਸੀ ਉਸ ਤਰ੍ਹਾਂ ਹੀ ਹੁਣ ਇਨ੍ਹਾਂ ਦੇਸ਼ਾਂ ਦੀ ਜੰਗ ਨੇ ਮਹਿੰਗਾਈ ਹੋਰ ਵਧਾ ਦਿੱਤੀ ਹੈ ਜਿਸ ਦਾ ਅਸਰ ਇਟਲੀ ਸਮੇਤ ਕਈ ਦੇਸ਼ਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਭਾਵ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਿੱਚ ਉਸ ਦਿਨ ਤੋਂ ਹੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਜੇਕਰ ਗੱਲ ਇਟਲੀ ਦੀ ਕਰੀਏ ਤਾਂ ਵੱਖ ਵੱਖ ਕੰਪਨੀਆਂ ਦੇ ਪੈਟਰੋਲ ਪੰਪਾਂ ਦੀਆਂ ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਕਿਉਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਜੰਗ ਦੇ ਕਾਰਨ ਵਧ ਰਹੀਆਂ ਹਨ ਜਿਸ ਦੇ ਮੱਦੇਨਜ਼ਰ ਇਨ੍ਹਾਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਹਵਾਈ ਯਾਤਰਾ ਸਮੇਤ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦੇ ਸਾਹ ਸੂਤੇ
ਇਟਲੀ ਵਿੱਚ ਜੇਕਰ ਵਿਅਕਤੀ ਦੀ ਸਰਵਿਸ ਰਾਹੀ ਡੀਜ਼ਲ ਨੌਰਮਲ ਪਵਾਉਂਦੇ ਹਾ ਤਾਂ 2.01 ਯੂਰੋ ਪ੍ਰਤੀ ਲੀਟਰ ਮਿਲ ਰਿਹਾ ਹੈ ਪਰ ਜੇਕਰ ਸੈਲਫ ਸਰਵਿਸ ਰਾਹੀ ਤੇਲ 1.80 ਯੂਰੋ ਪ੍ਰਤੀ ਲੀਟਰ ਮਿਲ ਰਿਹਾ ਹੈ । ਇਸੇ ਤਰ੍ਹਾਂ ਡੀਜ਼ਲ ਸੁਪਰ ਪਲਸ 2.11 ਯੂਰੋ ਪ੍ਰਤੀ ਲਿਟਰ , ਸਰਵਿਸ ਸਮੇਤ ਪੈਟਰੋਲ 1.91 ਪ੍ਰਤੀ ਲੀਟਰ ਹੈ। ਦੂਜੇ ਪਾਸੇ ਸੈਲਫ ਸਰਵਿਸ ਪੈਟਰੋਲ 1.70 ਪ੍ਰਤੀ ਲੀਟਰ ਪ੍ਰਾਪਤ ਹੋ ਰਿਹਾ ਹੈ। ਸੂਤਰਾਂ ਮੁਤਾਬਕ ਜੇਕਰ ਜੰਗ ਜਾਰੀ ਰਹੇਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਜਿਸ ਸਾਲ ਰੂਸ ਤੇ ਯੂਕਰੇਨ ਦਰਮਿਆਨ ਜੰਗ ਸ਼ੁਰੂ ਹੋਈ ਸੀ ਉਸ ਸਮੇ ਤੇਲ ਤੇ ਗੈਸ ਦੀਆਂ ਕੀਮਤਾਂ ਵਿੱਚ ਬਹੁਤ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਸੀ ਜਿਸ ਨਾਲ ਹਰ ਦੇਸ਼ ਦੀ ਅਰਥਵਿਵਸਥਾ ਨੂੰ ਵੱਡਾ ਝਟਕਾ ਲੱਗਿਆ ਸੀ। ਹੁਣ ਵੀ ਇਸ ਤਰ੍ਹਾਂ ਹੋ ਸਕਦਾ ਹੈ ਕਿਉਂਕਿ ਜੰਗਾਂ ਨਾਲ ਹਰ ਦੇਸ਼ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਵੇਗਾ। ਦੂਜੇ ਪਾਸੇ ਜੇਕਰ ਮੀਡੀਆ ਰਿਪੋਰਟਾਂ ਦੀ ਗੱਲ ਕਰੀਏ ਤਾਂ ਇਹ ਜੰਗ ਰੁਕਦੀ ਨਹੀਂ ਨਜ਼ਰ ਆ ਰਹੀ ਜੇਕਰ ਸਮੇਂ ਰਹਿੰਦਿਆਂ ਇਸ ਜੰਗ ਦਾ ਕੋਈ ਸਿੱਟਾ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਜੰਗ ਦਾ ਅਸਰ ਪੂਰੀ ਦੁਨੀਆਂ ਤੱਕ ਪਹੁੰਚ ਜਾਵੇਗਾ ਤੇ ਆਉਣ ਵਾਲੇ ਦਿਨਾਂ ਦੌਰਾਨ ਆਰਥਿਕਤਾ ਨੂੰ ਹੋਰ ਝਟਕਾ ਲੱਗੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
