ਇੰਡੋਨੇਸ਼ੀਆ 'ਚ ਤੇਲ ਟੈਂਕਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 11 ਲੋਕਾਂ ਦੀ ਮੌਤ

Tuesday, Jul 19, 2022 - 12:28 PM (IST)

ਜਕਾਰਤਾ (ਏਜੰਸੀ) : ਇੰਡੋਨੇਸ਼ੀਆ ਦੀ ਰਾਜਧਾਨੀ ਵਿੱਚ ਸੋਮਵਾਰ ਨੂੰ ਇੱਕ ਤੇਲ ਟੈਂਕਰ ਦੇ ਬ੍ਰੇਕ ਫੇਲ ਹੋਣ ਕਾਰਨ ਉਸ ਦੀ ਕਾਰਾ ਅਤੇ ਬਾਈਕਾਂ ਨਾਲ ਟੱਕਰ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਜਕਾਰਤਾ ਪੁਲਸ ਦੇ ਟਰੈਫ਼ਿਕ ਵਿਭਾਗ ਦੇ ਡਾਇਰੈਕਟਰ ਲਤੀਫ਼ ਓਸਮਾਨ ਨੇ ਦੱਸਿਆ ਕਿ ਇੰਡੋਨੇਸ਼ੀਆ ਦੀ ਸਰਕਾਰੀ ਊਰਜਾ ਕੰਪਨੀ 'ਪਰਟਾਮਿਨਾ' ਦਾ ਇਹ ਟੈਂਕਰ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ 2 ਕਾਰਾਂ ਅਤੇ 10 ਬਾਈਕਾਂ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪੂਰਬੀ ਜਕਾਰਤਾ ਦੇ ਚਿਬੂਬਰ ਇਲਾਕੇ 'ਚ ਲਾਲ ਬੱਤੀ 'ਤੇ ਵਾਪਰਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਅਜੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਪਰ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਟੈਂਕਰ ਟਰੱਕ ਉੱਚਾਈ ਤੋਂ ਹੇਠਾਂ ਉਤਰ ਰਿਹਾ ਸੀ, ਜਦੋਂ ਇਸ ਦੀਆਂ ਬ੍ਰੇਕਾਂ ਫੇਲ ਹੋ ਗਈਆਂ ਅਤੇ ਬੇਕਾਬੂ ਹੋ ਕੇ ਲਾਲ ਬੱਤੀ 'ਤੇ ਖੜ੍ਹੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਬ੍ਰਿਟੇਨ ਦੇ ਅਗਲੇ PM ਦੀ ਦੌੜ 'ਚ ਰਿਸ਼ੀ ਸੁਨਕ ਸਭ ਤੋਂ ਅੱਗੇ, ਮੈਦਾਨ 'ਚ ਬਚੇ ਸਿਰਫ਼ ਚਾਰ ਵਿਰੋਧੀ

PunjabKesari

ਉਸਮਾਨ ਨੇ ਦੱਸਿਆ ਕਿ ਘੱਟੋ-ਘੱਟ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 6 ਲੋਕਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਕੋਈ ਧਮਾਕਾ ਨਹੀਂ ਹੋਇਆ। ਹਾਦਸੇ ਵਿੱਚ ਟੈਂਕਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਊਰਜਾ ਕੰਪਨੀ 'ਪਰਟਾਮਿਨਾ' ਦਾ ਕਹਿਣਾ ਹੈ ਕਿ ਉਹ ਪੀੜਤਾਂ ਦੇ ਇਲਾਜ ਵਿੱਚ ਮਦਦ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰ ਰਹੀ ਹੈ। ਪੱਛਮੀ ਜਾਵਾ ਵਿੱਚ ਕੰਪਨੀ ਦੇ ਮੈਨੇਜਰ ਨੇ ਕਿਹਾ, "ਅਸੀਂ ਦਿਲੋਂ ਮੁਆਫ਼ੀ ਮੰਗਦੇ ਹਾਂ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ।"

ਇਹ ਵੀ ਪੜ੍ਹੋ: ਸਪੇਨ 'ਚ ਅੱਤ ਦੀ ਗ਼ਰਮੀ ਨੇ ਹਾਲੋਂ ਬੇਹਾਲ ਕੀਤੇ ਲੋਕ, ਲੂ ਲੱਗਣ ਕਾਰਨ 500 ਤੋਂ ਵਧੇਰੇ ਮੌਤਾਂ


cherry

Content Editor

Related News