ਤੇਲ 'ਤੇ ਡਾਕਾ ! ਡਰਾਈਵਰਾਂ ਸਣੇ ਚੱਕ ਲਏ ਟੈਂਕਰ, ਹੋਸ਼ ਉਡਾਏਗਾ ਪੂਰਾ ਮਾਮਲਾ
Tuesday, Jul 08, 2025 - 09:27 AM (IST)

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਖ਼ੈਬਰ ਪਖ਼ਤੂਨਖਵਾ ਸੂਬੇ 'ਚ ਸੋਮਵਾਰ ਨੂੰ ਹਥਿਆਰਬੰਦ ਬਦਮਾਸ਼ਾਂ ਨੇ ਤੇਲ ਦੇ 3 ਟੈਂਕਰਾਂ 'ਤੇ ਕਬਜ਼ਾ ਕਰ ਲਿਆ ਤੇ ਇਸ ਦੇ ਨਾਲ ਹੀ ਟੈਂਕਰਾਂ ਦੇ ਡਰਾਈਵਰਾਂ ਸਣੇ 7 ਮੈਂਬਰਾਂ ਨੂੰ ਅਗਵਾ ਕਰ ਲਿਆ।
ਜ਼ਿਲ੍ਹਾ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਾਰਦਾਤ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਬੰਨੂ ਜ਼ਿਲ੍ਹੇ 'ਚ ਮਰਵਤ ਨਹਿਰ ਦੇ ਨੇੜੇ ਤੁਚੀ ਪੁਲ ਇਲਾਕੇ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਕਾਫ਼ਿਲੇ ਨੂੰ ਉੱਤਰੀ ਵਜ਼ੀਰਿਸਤਾਨ ਤੋਂ ਆਉਂਦੇ ਸਮੇਂ ਰੋਕਿਆ ਗਿਆ ਤੇ ਤੇਲ ਦੇ 3 ਟੈਂਕਰਾਂ 'ਤੇ ਕਬਜ਼ਾ ਕਰ ਲਿਆ ਗਿਆ ਤੇ 7 ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ।
ਇਹ ਵੀ ਪੜ੍ਹੋ- ਰਿਸ਼ਤੇਦਾਰ ਦੇ ਘਰ ਖਾਣਾ ਖਾਣ ਗਿਆ ਸੀ ਨਵਾਂ ਵਿਆਹਿਆ ਜੋੜਾ, ਪਲਾਂ 'ਚ ਉੱਜੜ ਗਈ ਦੁਨੀਆ
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਬਾਕਾ ਖੇਲ ਪੁਲਸ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਟੈਂਕਰਾਂ ਤੇ ਮੈਂਬਰਾਂ ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕਿਸੇ ਵੀ ਸਮੂਹ ਨੇ ਇਸ ਮਾਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਤੇ ਨਾ ਹੀ ਕਿਸੇ ਨੇ ਕੋਈ ਮੰਗ ਕੀਤੀ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡਾ ਐਨਕਾਊਂਟਰ ; ਮੁਕਾਬਲੇ ਦੌਰਾਨ ਮਾਰਿਆ ਗਿਆ 8 ਲੱਖ ਦਾ ਇਨਾਮੀ ਸਨਾਈਪਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e