ਓਲੀ ਨੇ ਤੀਜੀ ਵਾਰ ਚੁੱਕੀ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ

05/14/2021 8:42:01 PM

ਕਾਠਮੰਡੂ–ਸੰਸਦ 'ਚ ਭਰੋਸੇ ਦੀ ਵੋਟ ਗੁਆਉਣ ਦੇ ਕੁਝ ਦਿਨ ਬਾਅਦ ਕੇ. ਪੀ. ਸ਼ਰਮਾ ਓਲੀ ਨੇ ਸ਼ੁੱਕਰਵਾਰ ਨੂੰ ਤੀਜੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਹ ਘੱਟ ਗਿਣਤੀ ਸਰਕਾਰ ਦੀ ਅਗਵਾਈ ਕਰਨਗੇ। ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਓਲੀ ਨੂੰ ਵੀਰਵਾਰ ਨੂੰ ਇਸ ਅਹੁਦੇ ’ਤੇ ਮੁੜ ਨਿਯੁਕਤ ਕੀਤਾ ਜਦੋਂ ਵਿਰੋਧੀ ਧਿਰ ਦੀਆਂ ਪਾਰਟੀਆਂ ਨਵੀਂ ਸਰਕਾਰ ਬਣਾਉਣ ਲਈ ਸੰਸਦ ਵਿਚ ਬਹੁਮਤ ਹਾਸਲ ਕਰਨ ਵਿਚ ਅਸਫਲ ਰਹੀਆਂ, ਇਸ ਤੋਂ 3 ਦਿਨ ਪਹਿਲਾਂ ਉਹ ਪ੍ਰਤੀਨਿਧੀ ਸਭਾ ਵਿਚ ਅਹਿਮ ਭਰੋਸੇ ਦੀ ਵੋਟ ਹਾਰ ਗਏ ਸਨ।

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਦੇ ਵਿਗੜੇ ਹਾਲਾਤ ਦਰਮਿਆਨ ਕੈਪਟਨ ਨੇ ਪੰਜਾਬੀਆਂ ਨੂੰ ਕੀਤੀ ਇਹ ਖਾਸ ਅਪੀਲ

ਓਲੀ ਨੂੰ ਹੁਣ 30 ਦਿਨਾਂ ਅੰਦਰ ਸਦਨ 'ਚ ਭਰੋਸੇ ਦੀ ਵੋਟ ਹਾਸਲ ਕਰਨੀ ਪਵੇਗੀ। ਸਮਾਰੋਹ ਦੌਰਾਨ ਓਲੀ ਦੇ ਨਵੇਂ ਮੰਤਰੀ ਮੰਡਲ ਦੇ ਪੁਰਾਣੇ ਸਾਰੇ ਮੰਤਰੀਆਂ ਅਤੇ ਰਾਜ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਓਲੀ ਅਤੇ ਉਪ ਪ੍ਰਧਾਨ ਮੰਤਰੀ ਈਸ਼ਵਰ ਪੋਖਰੇਲ ਨੇ ਈਸ਼ਵਰ ਸ਼ਬਦ ਦਾ ਜ਼ਿਕਰ ਨਹੀਂ ਕੀਤਾ ਜਦਕਿ ਰਾਸ਼ਟਰਪਤੀ ਭੰਡਾਰੀ ਨੇ ਇਸ ਦਾ ਜ਼ਿਕਰ ਕੀਤਾ। ਓਲੀ ਨੇ ਕਿਹਾ ਕਿ ਮੈਂ ਦੇਸ਼ ਅਤੇ ਲੋਕਾਂ ਦੇ ਨਾਂ 'ਤੇ ਸਹੁੰ ਚੁੱਕਾਂਗਾ। ਜਦਕਿ ਰਾਸ਼ਟਰਪਤੀ ਨੇ ਈਸ਼ਵਰ, ਦੇਸ਼ ਅਤੇ ਲੋਕਾਂ ਦਾ ਜ਼ਿਕਰ ਕੀਤਾ। ਪੁਰਾਣੇ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਅਤੇ ਸੂਬਾ ਮੰਤਰੀਆਂ ਨੂੰ ਨਵੇਂ ਮੰਤਰੀ ਮੰਡਲ 'ਚ ਥਾਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਬ੍ਰਿਟੇਨ 'ਚ ਕੋਰੋਨਾ ਦੇ ਇਸ ਵੈਰੀਐਂਟ ਕਾਰਣ ਮਾਮਲਿਆਂ 'ਚ ਹੋਇਆ ਦੁੱਗਣਾ ਵਾਧਾ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News