Omicron fear: ਵੀਅਤਨਾਮ ਦੀ ਸਰਹੱਦ ਨਾਲ ਲੱਗਦੇ ਚੀਨੀ ਸ਼ਹਿਰ ''ਚ ਸਖ਼ਤ ਪਾਬੰਦੀਆਂ ਲਾਗੂ, ਹਦਾਇਤਾਂ ਜਾਰੀ

Monday, Dec 27, 2021 - 02:49 PM (IST)

Omicron fear: ਵੀਅਤਨਾਮ ਦੀ ਸਰਹੱਦ ਨਾਲ ਲੱਗਦੇ ਚੀਨੀ ਸ਼ਹਿਰ ''ਚ ਸਖ਼ਤ ਪਾਬੰਦੀਆਂ ਲਾਗੂ, ਹਦਾਇਤਾਂ ਜਾਰੀ

ਬੀਜਿੰਗ - ਦੁਨੀਆ ਦੇ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਦਾ ਡਰ ਦਿਖਾਈ ਦੇਣ ਲੱਗ ਗਿਆ ਹੈ। ਬ੍ਰਿਟੇਨ, ਅਮਰੀਕਾ ਸਮੇਤ ਕਈ ਯੂਰਪੀ ਦੇਸ਼ਾਂ ਤੋਂ ਬਾਅਦ ਹੁਣ ਚੀਨ 'ਚ ਵੀ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਕਾਰਨ ਇੱਥੋਂ ਦੀ ਸਰਕਾਰ ਡਰੀ ਹੋਈ ਹੈ। ਇਸ ਦੌਰਾਨ, ਚੀਨ ਨੇ ਆਪਣੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚੋਂ ਇੱਕ ਵਿੱਚ ਤਾਲਾਬੰਦੀ ਲਗਾ ਦਿੱਤੀ ਹੈ, ਜਦੋਂ ਕਿ ਕੋਵਿਡ ਦਾ ਇੱਕ ਨਵਾਂ ਕੇਸ ਦਰਜ ਹੋਣ ਤੋਂ ਬਾਅਦ ਵੀਅਤਨਾਮ ਦੀ ਸਰਹੱਦ ਨਾਲ ਲੱਗਦੇ ਚੀਨੀ ਸ਼ਹਿਰ ਗੁਆਂਗਸੀ ਜ਼ੁਆਂਗ ਦੇ 210,000 ਤੋਂ ਵੱਧ ਵਸਨੀਕਾਂ ਨੂੰ ਘਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਵਲੋਂ ਇਹ ਜਾਣਕਾਰੀ ਮਿਲੀ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਸਥਾਨਕ ਸਰਕਾਰ ਨੇ ਗੁਆਂਗਸ਼ੀ ਜ਼ੁਆਂਗ ਸਵਾਯਤ ਖੇਤਰ ਦੇ ਤੱਟ 'ਤੇ ਡੋਂਗਜ਼ਿੰਗ ਵਿੱਚ ਮੈਡੀਕਲ ਸਪੁਰਦਗੀ ਨੂੰ ਛੱਡ ਕੇ ਹਰੇਕ ਤਰ੍ਹਾਂ ਦੀ ਆਵਾਜਾਈ ਨੂੰ ਰੋਕਣਾ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ ਸ਼ਹਿਰ ਦੇ ਅੰਦਰ ਬੱਸਾਂ, ਟੈਕਸੀਆਂ ਅਤੇ ਸ਼ਟਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਸੋਮਵਾਰ ਰਾਤ ਨੂੰ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਦਰਅਸਲ, ਚੀਨ ਦੇ ਸਿਹਤ ਅਧਿਕਾਰੀ ਲੰਬੇ ਸਮੇਂ ਤੋਂ ਸਰਹੱਦੀ ਖੇਤਰਾਂ ਤੋਂ ਫੈਲਣ ਵਾਲੇ ਕੋਰੋਨਾਵਾਇਰਸ ਨੂੰ ਲੈ ਕੇ ਚਿੰਤਤ ਹਨ। ਸਰਹੱਦੀ ਖੇਤਰਾਂ ਵਿੱਚ ਪਿਛਲੇ ਪ੍ਰਕੋਪ ਨੂੰ ਗੁਆਂਢੀ ਰਾਜਾਂ ਜਿਵੇਂ ਕਿ ਮਿਆਂਮਾਰ ਤੋਂ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ 'ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ: 1 ਜਨਵਰੀ ਤੋਂ GST ਨਿਯਮਾਂ 'ਚ ਹੋ ਰਹੇ ਕਈ ਬਦਲਾਅ, ਆਟੋ ਰਿਕਸ਼ਾ ਚਾਲਕ ਵੀ ਆਏ ਟੈਕਸ ਘੇਰੇ 'ਚ

ਇਸ ਤੋਂ ਪਹਿਲਾਂ ਚੀਨ ਨੇ 13 ਮਿਲੀਅਨ ਲੋਕਾਂ ਦੀ ਆਬਾਦੀ ਵਾਲੇ ਉੱਤਰੀ ਸ਼ਹਿਰ ਸ਼ਿਆਨ 'ਚ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਤੋਂ ਬਾਅਦ ਤਾਲਾਬੰਦੀ ਲਗਾ ਦਿੱਤੀ ਹੈ। ਚੀਨੀ ਸਰਕਾਰੀ ਮੀਡੀਆ ਨੇ ਦੱਸਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੇ ਸਾਰੇ ਵਸਨੀਕਾਂ ਨੂੰ ਘਰਾਂ ਵਿੱਚ ਰਹਿਣ ਦਾ ਆਦੇਸ਼ ਦਿੱਤਾ ਹੈ। ਵਿਸ਼ੇਸ਼ ਮਾਮਲਿਆਂ ਨੂੰ ਛੱਡ ਕੇ ਸ਼ਹਿਰ ਵਿੱਚ ਆਉਣ-ਜਾਣ ਦੇ ਸਾਰੇ ਸਾਧਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਘਰ ਵਿੱਚੋਂ ਇੱਕ ਵਿਅਕਤੀ ਨੂੰ ਘਰੇਲੂ ਸਮਾਨ ਖਰੀਦਣ ਲਈ ਹਰ ਦੋ ਦਿਨਾਂ ਵਿੱਚ ਬਾਹਰ ਜਾਣ ਦੀ ਆਗਿਆ ਹੋਵੇਗੀ। ਇਹ ਹੁਕਮ ਬੁੱਧਵਾਰ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ। ਇਸ ਨੂੰ ਕਦੋਂ ਹਟਾਇਆ ਜਾਵੇਗਾ, ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ।

ਸ਼ਾਂਕਸੀ ਪ੍ਰਾਂਤ ਦੀ ਰਾਜਧਾਨੀ ਸ਼ਿਆਨ ਵਿੱਚ ਵੀਰਵਾਰ ਨੂੰ 63 ਸਥਾਨਕ ਪ੍ਰਸਾਰਣ ਦੇ ਮਾਮਲੇ ਸਾਹਮਣੇ ਆਏ, ਜਿਸ ਨਾਲ ਸ਼ਹਿਰ ਦੀ ਗਿਣਤੀ 211 ਹੋ ਗਈ। ਚੀਨ ਵਿੱਚ, ਸ਼ੰਘਾਈ ਦੇ ਨੇੜੇ ਝੇਜਿਆਂਗ ਸੂਬੇ ਦੇ ਕਈ ਸ਼ਹਿਰਾਂ ਵਿੱਚ ਵੀ ਲਾਗ ਦੇ ਮਾਮਲੇ ਵਧੇ ਹਨ, ਹਾਲਾਂਕਿ ਇੱਥੇ ਬਹੁਤ ਘੱਟ ਪਾਬੰਦੀਆਂ ਹਨ। ਬੀਜਿੰਗ ਨੇ 4 ਫਰਵਰੀ ਨੂੰ ਸਰਦ ਰੁੱਤ ਓਲੰਪਿਕ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਹਾਲ ਹੀ ਦੇ ਦਿਨਾਂ ਵਿੱਚ ਰੋਕਥਾਮ ਉਪਾਅ ਵਧਾ ਦਿੱਤੇ ਹਨ।

ਇਹ ਵੀ ਪੜ੍ਹੋ: Alert! 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਨਵੇਂ ਸਾਲ 'ਚ ਵਧੇਗੀ ਮੁਸ਼ਕਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ  ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News