ਓਮੀਕ੍ਰੋਨ : ਬ੍ਰਿਟੇਨ ''ਚ 30 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਸੋਮਵਾਰ ਤੋਂ ਬੂਸਟਰ ਖੁਰਾਕ ਦੀ ਬੁਕਿੰਗ ਹੋਵੇਗੀ ਸ਼ੁਰੂ

Sunday, Dec 12, 2021 - 06:55 PM (IST)

ਓਮੀਕ੍ਰੋਨ : ਬ੍ਰਿਟੇਨ ''ਚ 30 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਸੋਮਵਾਰ ਤੋਂ ਬੂਸਟਰ ਖੁਰਾਕ ਦੀ ਬੁਕਿੰਗ ਹੋਵੇਗੀ ਸ਼ੁਰੂ

ਲੰਡਨ-ਬ੍ਰਿਟੇਨ ਦੇ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਪੂਰੇ ਇੰਗਲੈਂਡ 'ਚ 30 ਸਾਲ ਅਤੇ ਉਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਕੋਵਿਡ-19 ਟੀਕੇ ਦੀ ਬੂਸਟਰ ਖੁਰਾਕ ਲਈ ਸੋਮਵਾਰ ਤੋਂ ਬੁਕਿੰਗ ਸ਼ੁਰੂ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਦੇਸ਼ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ 'ਚੋਂ ਇਕ ਹੈ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕਾ ਨੇ ਦੋ ਸ਼੍ਰੀਲੰਕਾਈ ਫੌਜੀ ਅਧਿਕਾਰੀਆਂ 'ਤੇ ਲਾਈ ਪਾਬੰਦੀ

ਇੰਗਲੈਂਡ ਦੇ ਰਾਸ਼ਟਰੀ ਸਿਹਤ ਸੇਵਾ (ਐੱਨ.ਐੱਚ.ਐੱਸ.) ਨੇ ਕਿਹਾ ਕਿ ਦੇਸ਼ 'ਚ 30 ਤੋਂ 39 ਸਾਲ ਉਮਰ ਦੇ 75 ਲੱਖ ਲੋਕ ਹਨ, ਜਿਨ੍ਹਾਂ 'ਚੋਂ 35 ਲੱਖ ਲੋਕ ਸੋਮਵਾਰ ਤੋਂ ਬੂਸਟਰ ਖੁਰਾਕ ਲਈ ਯੋਗ ਹਨ। ਇਹ ਫੈਸਲਾ ਬੂਸਟਰ ਖੁਰਾਕ ਦੇ ਓਮੀਕ੍ਰੋਨ ਵੇਰੀਐਂਟ 'ਤੇ ਅਸਰਦਾਰ ਹੋਣ ਦੇ ਸ਼ੁਰੂਆਤ ਜਾਣਕਾਰੀ ਮਿਲਣ ਤੋਂ ਬਾਅਦ ਕੀਤਾ ਗਿਆ ਹੈ। ਦੇਸ਼ 'ਚ ਓਮੀਕ੍ਰੋਨ ਇਨਫੈਕਟਿਡਾਂ ਦੇ ਹਸਪਤਾਲ 'ਚ ਦਾਖਲ ਹੋਣ ਦੇ ਮਾਮਲੇ ਵੀ ਹੁਣ ਆਉਣ ਲੱਗੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ਵਿਰੁੱਧ ਕਾਰਵਾਈ ਦੀ ਰੂਸ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ : ਬ੍ਰਿਟੇਨ

ਬ੍ਰਿਟੇਨ 'ਚ ਹੁਣ ਤੱਕ ਇਸ ਵੇਰੀਐਂਟ ਨਾਲ ਕਿਸੇ ਦੀ ਮੌਤ ਨਹੀਂ ਹੋਈ ਹੈ ਪਰ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਸਾਲ ਦੇ ਆਖਿਰ ਤੱਕ ਇਨਫੈਕਸ਼ਨ ਫੈਲਣ ਦੇ ਮਾਮਲਿਆਂ 'ਚ ਓਮੀਕ੍ਰੋਨ ਵੇਰੀਐਂਟ, ਡੈਲਟਾ ਵੇਰੀਐਂਟ ਨੂੰ ਪਿੱਛੇ ਛੱਡ ਸਕਦਾ ਹੈ। ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਕਿਹਾ ਕਿ ਕੋਵਿਡ-19 ਬੂਸਟਰ ਪ੍ਰੋਗਰਾਮ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਬ੍ਰਿਟੇਨ 'ਚ 2.2 ਕਰੋੜ ਲੋਕ ਪਹਿਲਾਂ ਹੀ ਬੂਸਟਰ ਖੁਰਾਕ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਹੰਗਰੀ ਦੀ ਅਦਾਲਤ ਨੇ EU ਕਾਨੂੰਨਾਂ ਦੀ ਪ੍ਰਮੁੱਖਤਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਿਜ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News