ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦਿਹਾੜੇ ''ਤੇ ਸੰਗਤਾਂ ਹੋਈਆਂ ਨਤਮਸਤਕ

Monday, Mar 07, 2022 - 06:31 PM (IST)

ਮਿਲਾਨ/ਇਟਲੀ (ਸਾਬੀ ਚੀਨੀਆ): ਰਾਜਧਾਨੀ ਰੋਮ ਦੇ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ  ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 645ਵਾਂ ਆਗਮਨ ਪੁਰਬ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਨਿਸ਼ਾਨ ਸਾਹਿਬ ਦੇ ਵਸਤਰਾਂ ਦੀਆਂ ਸੰਗਤਾਂ ਵਲੋਂ ਸੇਵਾਵਾਂ ਕੀਤੀਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਲਾਹੀ ਬਾਣੀ ਆਖੰਡ ਪਾਠ ਜੀ ਭੋਗ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਕੀਰਤਨ ਦਰਬਾਰ ਸਜਾਏ ਗਏ।

PunjabKesari

ਇਸ ਮੌਕੇ ਭਾਈ ਮਨਦੀਪ ਸਿੰਘ ਹੀਰਾਂਵਾਲਿਆ ਦੇ ਢਾਡੀ ਜਥੇ ਵਲੋਂ ਗੁਰਬਾਣੀ ਦਾ ਗੁਣਗਾਨ ਕਰਕੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਨਿੱਘੀ ਗੋਦ ਦਾ ਅਨੰਦ ਮਾਣਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਲਾਸੀਓ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਮੰਦਿਰਾਂ ਦੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਗਈ, ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿੱਚ ਸੇਵਾਵਾਂ ਕੀਤੀਆਂ ਗਈਆਂ।ਉਨ੍ਹਾਂ ਨੂੰ ਘਰ ਦੀ ਬਖਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 


Vandana

Content Editor

Related News