ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ, ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਜਾਰੀ ਕੀਤੇ 'ਵੀਜ਼ੇ'
Friday, Nov 24, 2023 - 11:02 AM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਜਾਰੀ ਕੀਤੇ ਹਨ। ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ ਭਾਰਤ ਦੇ ਕਰੀਬ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਨਵੀਂ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਨੇ 25 ਨਵੰਬਰ ਤੋਂ 4 ਦਸੰਬਰ ਤੱਕ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਲਈ ਨੋਟੀਫਿਕੇਸ਼ਨ ਜਾਰੀ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਕਤਰ ਨੇ ਭਾਰਤ ਦੀ ਪਟੀਸ਼ਨ ਕੀਤੀ ਸਵੀਕਾਰ, ਮੌਤ ਦੀ ਸਜ਼ਾ ਪਾਏ ਅਧਿਕਾਰੀਆਂ ਨੂੰ ਰਾਹਤ ਦੀ ਉਮੀਦ
ਨਵੀਂ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਵਿੱਚ ਐਲਾਨ ਕੀਤਾ ਕਿ ਇਹ ਸਮਾਗਮ ਪਾਕਿਸਤਾਨ ਵਿੱਚ 25 ਨਵੰਬਰ ਤੋਂ 4 ਦਸੰਬਰ ਤੱਕ ਆਯੋਜਿਤ ਕੀਤਾ ਜਾਣਾ ਹੈ। ਇਸ ਮੌਕੇ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ'ਅਫੇਅਰਜ਼ ਏਜਾਜ਼ ਖਾਨ ਨੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਯਾਤਰਾ ਦੌਰਾਨ ਸ਼ਰਧਾਲੂ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।