ਸ਼੍ਰੀਲੰਕਾ ''ਚ ਬੱਸ ਦੇ ਖੱਡ ''ਚ ਡਿੱਗਣ ਕਾਰਨ 1 ਔਰਤ ਦੀ ਮੌਤ, 30 ਜ਼ਖ਼ਮੀ
Friday, Oct 20, 2023 - 03:44 PM (IST)

ਕੋਲੰਬੋ (ਏਜੰਸੀ)- ਮੱਧ ਸ਼੍ਰੀਲੰਕਾ ਦੇ ਬਾਦੁਲਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਇਕ ਯਾਤਰੀ ਬੱਸ ਦੇ ਸੜਕ ਤੋਂ ਬੇਕਾਬੂ ਹੋ ਕੇ ਖੱਡ ਵਿਚ ਡਿੱਗਣ ਕਾਰਨ 1 ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 30 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਸਰਕਾਰੀ ਬੱਸ ਸੇਵਾ ਦੀ ਬੱਸ 10-15 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਹਾਦਸਾਗ੍ਰਸਤ ਹੋ ਗਈ ਅਤੇ ਜ਼ਖਮੀਆਂ ਨੂੰ ਨੇੜਲੇ ਸਥਾਨਕ ਹਸਪਤਾਲਾਂ ਵਿੱਚ ਲਿਜਾਇਆ ਗਿਆ।
ਇਹ ਵੀ ਪੜ੍ਹੋ: ਕੈਨੇਡੀਅਨ ਵਿਦੇਸ਼ ਮੰਤਰੀ ਦਾ ਦਾਅਵਾ, ਨਿੱਝਰ ਦੇ ਕਤਲ ਸਬੰਧੀ ਭਾਰਤੀ ਅਧਿਕਾਰੀਆਂ ਨੂੰ ਪੇਸ਼ ਕੀਤੇ ਸਨ ਸਬੂਤ
ਸ਼੍ਰੀਲੰਕਾ ਵਿੱਚ ਸੜਕ ਹਾਦਸੇ ਆਮ ਹਨ, ਖਾਸ ਕਰਕੇ ਜਦੋਂ ਬਾਰਿਸ਼ ਹੋ ਰਹੀ ਹੋਵੇ। ਉੱਤਰੀ ਪੱਛਮੀ ਸੂਬੇ ਵਿੱਚ ਵੀਰਵਾਰ ਨੂੰ ਇੱਕ ਬੱਸ ਦੇ ਸੜਕ ਤੋਂ ਉਤਰ ਕੇ ਚੱਟਾਨ ਤੋਂ ਹੇਠਾਂ ਡਿੱਗਣ ਨਾਲ 1 ਵਿਅਕਤੀ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਕਿਹਾ ਕਿ ਬਰਸਾਤੀ ਮੌਸਮ ਕਾਰਨ ਇਹ ਹਾਦਸਾ ਵਾਪਰਿਆ। ਪੁਲਸ ਅਨੁਸਾਰ ਪਿਛਲੇ ਸਾਲ ਸ਼੍ਰੀਲੰਕਾ ਵਿੱਚ ਤਕਰੀਬਨ 19,740 ਸੜਕ ਹਾਦਸੇ ਵਾਪਰੇ ਸਨ, ਜਿਨ੍ਹਾਂ ਵਿੱਚ 2,485 ਲੋਕ ਮਾਰੇ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8