ਸ਼੍ਰੀਲੰਕਾ ''ਚ ਵਾਪਰਿਆ ਬੱਸ ਹਾਦਸਾ, ਇਕ ਦੀ ਮੌਤ, 37 ਜ਼ਖਮੀ

03/17/2024 4:48:16 PM

ਕੋਲੰਬੋ (ਯੂ. ਐੱਨ. ਆਈ.): ਮੱਧ ਸ਼੍ਰੀਲੰਕਾ ਵਿਚ ਸ਼ਨੀਵਾਰ ਸ਼ਾਮ ਨੂੰ ਇਕ ਬੱਸ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 37 ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਡਰਾਈਵਰ ਦੇ ਵਾਹਨ ਤੋਂ ਕੰਟਰੋਲ ਗੁਆ ਦੇਣ ਮਗਰੋਂ ਬੱਸ ਪਰਾਦੇਨੀਆ ਪੁਲਸ ਡਿਵੀਜ਼ਨ ਵਿੱਚ 15 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।

ਪੜ੍ਹੋ ਇਹ ਅਹਿਮ ਖ਼ਬਰ-ਅਫਗਾਨਿਸਤਾਨ 'ਚ ਯਾਤਰੀ ਬੱਸ ਨੂੰ ਲੱਗੀ ਅੱਗ, ਜਿਉਂਦੇ ਸੜੇ 21 ਲੋਕ

ਪੁਲਸ ਨੇ ਦੱਸਿਆ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਸਥਾਨਕ ਹਸਪਤਾਲ ਭੇਜਿਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਸ ਦੁਆਰਾ ਪਹਿਲਾਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 2023 ਵਿੱਚ ਸ਼੍ਰੀਲੰਕਾ ਵਿਚ 2200 ਘਾਤਕ ਟ੍ਰੈਫਿਕ ਹਾਦਸਿਆਂ ਦੇ ਨਤੀਜੇ ਵਜੋਂ 2,557 ਮੌਤਾਂ ਹੋਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News