ਨਿਊ ਸਾਊਥ ਵੇਲਜ਼ ''ਚ ਹੋਈ ਗੋਲੀਬਾਰੀ, ਇਕ ਦੀ ਮੌਤ

07/03/2017 11:57:11 AM

ਨਿਊ ਸਾਊਥ ਵੇਲਜ਼— ਆਸਟਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਸੈਂਟਰਲ ਕੋਸਟ 'ਚ ਸੋਮਵਾਰ ਦੀ ਦੁਪਹਿਰ ਨੂੰ ਗੋਲੀਬਾਰੀ ਹੋਈ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਨਿਊ ਸਾਊਥ ਵੇਲਜ਼ ਦੇ ਐਂਬੂਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਰਿਪੋਰਟ ਮਿਲੀ। 
ਉਨ੍ਹਾਂ ਦੱਸਿਆ ਕਿ ਇਹ ਘਟਨਾ ਵਯੌਂਗ ਦੇ ਵਾਰਨਰ ਐਵੇਨਿਊ 'ਚ 12 ਵਜ ਕੇ 25 ਮਿੰਟ 'ਤੇ ਵਾਪਰੀ। ਪੁਲਸ ਮੁਤਾਬਕ ਘਟਨਾ ਵਾਲੀ ਥਾਂ 'ਤੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਗੋਲੀਬਾਰੀ 'ਚ ਗੰਭੀਰ ਜ਼ਖਮੀ ਹੋਏ 22 ਸਾਲਾ ਵਿਅਕਤੀ ਦਾ ਇਲਾਜ ਕੀਤਾ ਪਰ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 28 ਸਾਲ ਦੇ ਇਕ ਹੋਰ ਵਿਅਕਤੀ ਦੇ ਸਿਰ 'ਚ ਗੋਲੀ ਲੱਗੀ, ਜਿਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਸ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਘਟਨਾ ਦੇ ਆਲੇ-ਦੁਆਲੇ ਦੇ ਹਲਾਤਾਂ ਦੀ ਜਾਂਚ ਕਰ ਰਹੀ ਹੈ।


Related News