ਪਾਕਿਸਤਾਨ ''ਚ ਇਮਾਰਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ, 10 ਜ਼ਖ਼ਮੀ

Tuesday, Aug 16, 2022 - 01:28 PM (IST)

ਪਾਕਿਸਤਾਨ ''ਚ ਇਮਾਰਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ, 10 ਜ਼ਖ਼ਮੀ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸੋਮਵਾਰ ਦੇਰ ਰਾਤ ਇੱਕ ਇਮਾਰਤ ਡਿੱਗਣ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲੋਕ ਜ਼ਖ਼ਮੀ ਹੋ ਗਏ। ਬਚਾਅ ਕਰਮਚਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਰਿਪਰਟਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਹਿਰ ਦੇ ਸਰਜਾਨੀ ਟਾਊਨ ਇਲਾਕੇ 'ਚ ਇਕ ਚਾਰ ਮੰਜ਼ਿਲਾ ਇਮਾਰਤ 'ਚ ਕੰਮ ਚੱਲ ਰਿਹਾ ਸੀ। ਉਸੇ ਦੌਰਾਨ ਉਸਾਰੀ ਅਧੀਨ ਇਮਾਰਤ ਦੇ ਅਚਾਨਕ ਢਹਿ ਜਾਣ ਕਾਰਨ 11 ਲੋਕ ਮਲਬੇ ਹੇਠਾਂ ਦੱਬ ਗਏ।

ਸਥਾਨਕ ਮੀਡੀਆ ਨੇ ਦੱਸਿਆ ਕਿ ਪੁਲਸ ਅਤੇ ਬਚਾਅ ਦਲ ਮੌਕੇ 'ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮਲਬੇ ਹੇਠ ਦੱਬੇ 11 ਲੋਕਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

cherry

Content Editor

Related News