ਅਫਗਾਨਿਸਤਾਨ : ਘਰ ''ਚ ਗੱਡੀ ਵੜਨ ਕਾਰਨ 1 ਦੀ ਮੌਤ ਤੇ ਕਈ ਜ਼ਖਮੀ

Friday, Apr 10, 2026 - 01:20 PM (IST)

ਅਫਗਾਨਿਸਤਾਨ : ਘਰ ''ਚ ਗੱਡੀ ਵੜਨ ਕਾਰਨ 1 ਦੀ ਮੌਤ ਤੇ ਕਈ ਜ਼ਖਮੀ

ਕਾਬੁਲ : ਅਫਗਾਨਿਸਤਾਨ ਦੇ ਪੂਰਬੀ ਲੋਗਾਰ ਸੂਬੇ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਤੇਜ਼ ਰਫਤਾਰ ਵਾਹਨ ਦੇ ਰਿਹਾਇਸ਼ੀ ਘਰ 'ਚ ਵੜ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 15 ਹੋਰ ਜ਼ਖਮੀ ਹੋ ਗਏ। ਪੁਲਸ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਸੂਬਾਈ ਰਾਜਧਾਨੀ ਪੁਲ-ਏ-ਆਲਮ ਦੇ ਬਾਹਰਵਾਰ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਵਾਪਰੀ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਸੇ ਤਰ੍ਹਾਂ ਦੇ ਇੱਕ ਹੋਰ ਹਾਦਸੇ 'ਚ ਗੁਆਂਢੀ ਸੂਬੇ ਨੰਗਰਹਾਰ 'ਚ ਬੁੱਧਵਾਰ ਰਾਤ ਨੂੰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਅਫਗਾਨਿਸਤਾਨ 'ਚ ਟ੍ਰੈਫਿਕ ਹਾਦਸੇ ਮੌਤ ਦਾ ਇੱਕ ਮੁੱਖ ਕਾਰਨ ਬਣਦੇ ਜਾ ਰਹੇ ਹਨ। ਭੀੜ-ਭੜੱਕੇ ਵਾਲੀਆਂ ਸੜਕਾਂ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣਾ, ਹਾਈਵੇਅ ਦੀ ਖਸਤਾ ਹਾਲਤ ਅਤੇ ਸੜਕਾਂ 'ਤੇ ਟ੍ਰੈਫਿਕ ਚਿੰਨ੍ਹਾਂ ਦੀ ਘਾਟ ਕਾਰਨ ਅਜਿਹੇ ਹਾਦਸੇ ਲਗਾਤਾਰ ਵਾਪਰ ਰਹੇ ਹਨ।

ਜ਼ਿਕਰਯੋਗ ਹੈ ਕਿ 3 ਅਪ੍ਰੈਲ ਨੂੰ ਗਜ਼ਨੀ ਸੂਬੇ ਦੇ ਕਾਰਾਬਾਗ ਜ਼ਿਲ੍ਹੇ 'ਚ ਇੱਕ ਯਾਤਰੀ ਬੱਸ ਦੇ ਸੜਕ ਤੋਂ ਉਤਰ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ ਤੇ 13 ਜ਼ਖਮੀ ਹੋਏ ਸਨ। ਅਧਿਕਾਰੀਆਂ ਅਨੁਸਾਰ ਇਸ ਘਟਨਾ 'ਚ ਇੱਕ ਲਾਪਤਾ ਬੱਚੇ ਦੀ ਭਾਲ ਅਜੇ ਵੀ ਜਾਰੀ ਹੈ ਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ 28 ਮਾਰਚ ਨੂੰ ਲਗਮਾਨ ਸੂਬੇ ਦੀ ਰਾਜਧਾਨੀ ਮਹਿਤਰਲਮ 'ਚ ਇੱਕ ਮਿੰਨੀ ਬੱਸ ਦੀ ਰਿਕਸ਼ਾ ਅਤੇ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 5 ਬੱਚਿਆਂ ਤੇ 2 ਔਰਤਾਂ ਸਮੇਤ 10 ਲੋਕ ਜ਼ਖਮੀ ਹੋ ਗਏ। ਜ਼ਖਮੀ ਹੋਏ ਸਾਰੇ ਮੁਸਾਫਰਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਪ੍ਰਸ਼ਾਸਨ ਨੇ ਸਾਰੇ ਡਰਾਈਵਰਾਂ ਨੂੰ ਸੜਕ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News