ਅਮਰੀਕਾ ''ਚ ਹੈਲੋਵੀਨ ਪਾਰਟੀ ਦੌਰਾਨ ਗੋਲੀਬਾਰੀ, ਇਕ ਦੀ ਮੌਤ ਤੇ 9 ਹੋਰ ਜ਼ਖਮੀ

10/31/2021 5:27:34 PM

ਟੈਕਸਾਸ (ਏਪੀ)- ਅਮਰੀਕਾ ਦੇ ਪੂਰਬੀ ਟੈਕਸਾਸ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਗੋਲੀਬਾਰੀ ਸ਼ਨੀਵਾਰ ਦੇਰ ਰਾਤ ਟੈਕਸਾਕਾਨਾ ਵਿੱਚ ਇੱਕ ਸਮਾਗਮ ਵਿੱਚ ਹੋਈ ਜਿੱਥੇ "ਘੱਟੋ ਘੱਟ ਸੈਂਕੜੇ ਲੋਕ" ਸਨ। 

ਪੜ੍ਹੋ ਇਹ ਅਹਿਮ ਖਬਰ - ਪਹਿਲੀ ਵਾਰ ਜਨਤਕ ਤੌਰ 'ਤੇ ਸਾਹਮਣੇ ਆਇਆ ਤਾਲਿਬਾਨ ਦਾ ਸੁਪਰੀਮ ਆਗੂ ਹੈਬਤੁੱਲਾ ਅਖੁੰਦਜ਼ਾਦਾ

ਪੁਲਸ ਮੁਤਾਬਕ 10 ਲੋਕਾਂ ਨੂੰ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ 20 ਸਾਲਾ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਵਿਅਕਤੀ ਦਾ ਨਾਂ ਨਹੀਂ ਦੱਸਿਆ ਗਿਆ ਹੈ। ਪੁਲਸ ਮੁਤਾਬਕ ਬਾਕੀ ਨੌਂ ਦੀ ਹਾਲਤ ਨਾਜ਼ੁਕ ਨਹੀਂ ਜਾਪਦੀ। ਸ਼ੱਕੀ ਹਮਲਾਵਰ ਨੂੰ ਹਿਰਾਸਤ ਵਿਚ ਨਹੀਂ ਲਿਆ ਜਾ ਸਕਿਆ ਕਿਉਂਕਿ ਉਹ ਅਣਪਛਾਤੇ ਵਾਹਨ ਵਿਚ ਮੌਕੇ ਤੋਂ ਫਰਾਰ ਹੋ ਗਿਆ।

Vandana

This news is Content Editor Vandana