ਕੈਲੀਫੋਰਨੀਆ ਦੇ ਚਰਚ 'ਚ ਗੋਲੀਬਾਰੀ, ਇਕ ਦੀ ਮੌਤ ਤੇ ਪੰਜ ਹੋਰ ਜ਼ਖਮੀ

Monday, May 16, 2022 - 11:31 AM (IST)

ਕੈਲੀਫੋਰਨੀਆ ਦੇ ਚਰਚ 'ਚ ਗੋਲੀਬਾਰੀ, ਇਕ ਦੀ ਮੌਤ ਤੇ ਪੰਜ ਹੋਰ ਜ਼ਖਮੀ

ਲਾਗੁਨਾ ਵੁਡਸ (ਭਾਸ਼ਾ): ਅਮਰੀਕਾ ਦੇ ਕੈਲੀਫੋਰਨੀਆ ਵਿਚ ਐਤਵਾਰ ਨੂੰ ਇਕ ਸ਼ੱਕੀ ਵਿਅਕਤੀ ਨੇ ਚਰਚ ਵਿਚ ਗੋਲੀਬਾਰੀ ਕੀਤੀ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਚਰਚ 'ਚ ਮੌਜੂਦ ਲੋਕਾਂ ਨੇ ਗੰਨਮੈਨ ਨੂੰ ਮੌਕੇ 'ਤੇ ਹੀ ਫੜ ਲਿਆ। ਪੁਲਸ ਦੇ ਅਨੁਸਾਰ ਸ਼ੱਕੀ ਏਸ਼ੀਆਈ ਮੂਲ ਦਾ ਵਿਅਕਤੀ ਹੈ, ਜਿਸਦੀ ਉਮਰ 60 ਅਤੇ 70 ਦੇ ਦਹਾਕੇ ਵਿੱਚ ਜਾਪਦੀ ਹੈ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਉਹ ਖੇਤਰ ਦਾ ਨਿਵਾਸੀ ਨਹੀਂ ਹੈ। ਅਧਿਕਾਰੀਆਂ ਮੁਤਾਬਕ ਸ਼ੱਕੀ ਨੇ ਤੜਕੇ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਚਰਚ 'ਚ ਆਯੋਜਿਤ ਦਾਅਵਤ 'ਚ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਪੁਲਸ ਮੌਕੇ ’ਤੇ ਪੁੱਜੀ, ਉਦੋਂ ਤੱਕ ਉਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ ਸੀ। 

ਪੜ੍ਹੋ ਇਹ ਅਹਿਮ ਖ਼ਬਰ -ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹੁੰਚੇ ਜਮਾਇਕਾ, ਪੀ.ਐੱਮ. ਐਂਡਰਿਊ ਨੇ ਕੀਤਾ ਨਿੱਘਾ ਸਵਾਗਤ

ਅਧਿਕਾਰੀਆਂ ਮੁਤਾਬਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਜਾਂਚ ਅਧਿਕਾਰੀ 30 ਤੋਂ 40 ਲੋਕਾਂ ਤੋਂ ਪੁੱਛਗਿੱਛ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦੋਂਕਿ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ। ਓਰੇਂਜ ਕਾਉਂਟੀ ਸ਼ੈਰਿਫ ਵਿਭਾਗ ਨੇ ਟਵਿੱਟਰ 'ਤੇ ਕਿਹਾ ਕਿ ਗੋਲੀਬਾਰੀ ਲਗੁਨਾ ਵੁੱਡਸ ਦੇ ਜਿਨੀਵਾ ਪ੍ਰੈਸਬੀਟੇਰੀਅਨ ਚਰਚ ਵਿਚ ਦੁਪਹਿਰ 1:30 ਵਜੇ ਦੇ ਕਰੀਬ ਹੋਈ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਦੇ ਦਫਤਰ ਨੇ ਕਿਹਾ ਕਿ ਉਹ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ। ਦਫਤਰ ਨੇ ਟਵੀਟ ਕੀਤਾ ਕਿ ਕਿਸੇ ਨੂੰ ਵੀ ਆਪਣੇ ਧਾਰਮਿਕ ਵਿਸ਼ਵਾਸਾਂ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸਾਡੀ ਹਮਦਰਦੀ ਪੀੜਤ ਭਾਈਚਾਰੇ ਅਤੇ ਇਸ ਘਟਨਾ ਤੋਂ ਪ੍ਰਭਾਵਿਤ ਸਾਰੇ ਪਰਿਵਾਰਾਂ ਨਾਲ ਹੈ।


author

Vandana

Content Editor

Related News