ਅਮਰੀਕਾ : ਵਰਜੀਨੀਆ ਦੇ ਹੁੱਕਾ ਬਾਰ ''ਚ ਗੋਲੀਬਾਰੀ, 1 ਦੀ ਮੌਤ ਤੇ 4 ਜ਼ਖਮੀ

Saturday, Feb 05, 2022 - 10:48 PM (IST)

ਅਮਰੀਕਾ : ਵਰਜੀਨੀਆ ਦੇ ਹੁੱਕਾ ਬਾਰ ''ਚ ਗੋਲੀਬਾਰੀ, 1 ਦੀ ਮੌਤ ਤੇ 4 ਜ਼ਖਮੀ

ਬਲੈਕਸਬਰਗ (ਅਮਰੀਕਾ)-ਅਮਰੀਕਾ ਦੇ ਵਰਜੀਨੀਆ 'ਚ ਸਥਿਤ ਇਕ ਹੁੱਕਾ ਲਾਉਂਜ 'ਚ ਹੋਈ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਬਲੈਕਸਬਰਗ ਪੁਲਸ ਵਿਭਾਗ ਨੇ ਦੱਸਿਆ ਕਿ ਅਧਿਕਾਰੀ ਸ਼ੁੱਕਰਵਾਰ ਨੂੰ ਅੱਧੀ ਰਾਤ ਤੋਂ ਠੀਕ ਪਹਿਲਾਂ ਬਲੈਕਸਬਰਗ ਸ਼ਹਿਰ ਦੇ ਮੇਲੋਡੀ ਹੁੱਕਾ ਲਾਉਂਜ 'ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ : ਅਮਰੀਕਾ ਦੇ ਇਲੀਨੋਇਸ ਰਾਜ 'ਚ ਫਰਵਰੀ ਮਹੀਨਾ ਪੰਜਾਬੀ ਭਾਸ਼ਾ ਵਜੋਂ ਐਲਾਣਿਆ

ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਸ ਹਾਦਸੇ 'ਚ ਮਰਨ ਵਾਲੇ ਅਤੇ ਜ਼ਖਮੀ ਹੋਣ ਵਾਲਿਆਂ 'ਚੋਂ ਕਿਸੇ ਦੀ ਪਛਾਣ ਨਹੀਂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਔਰਤਾਂ ਸਣੇ 4 ਮਨਰੇਗਾ ਮਜ਼ਦੂਰਾਂ ਦੀ ਹੋਈ ਮੌਤ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News