ਕਾਬੁਲ ''ਚ ਹੋਇਆ ਧਮਾਕਾ, ਇਕ ਦੀ ਮੌਤ : ਤਾਲਿਬਾਨ ਅਧਿਕਾਰੀ
Wednesday, Nov 17, 2021 - 08:34 PM (IST)
ਇਸਲਾਮਾਬਾਦ-ਪੱਛਮੀ ਕਾਬੁਲ 'ਚ ਬੁੱਧਵਾਰ ਨੂੰ ਇਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਤਾਲਿਬਾਨ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਤਾਲਿਬਾਨ ਨੀਤ ਸਰਕਾਰ 'ਚ ਉਪ ਮੰਤਰੀ, ਸੱਭਿਆਚਾਰ ਅਤੇ ਸੂਚਨਾ, ਜ਼ਬੀਹੁੱਲ੍ਹਾ ਮੁਜ਼ਾਹਿਦ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਵਿਡ ਵਾਰਡ 'ਚ ਹਵਾ 'ਚ ਮੌਜੂਦ ਕੋਰੋਨਾ ਵਾਇਰਸ ਨੂੰ ਹਟਾ ਸਕਦੇ ਹਨ ਏਅਰ ਫਿਲਟਰ : ਅਧਿਐਨ
ਹਾਲਾਂਕਿ, ਉਨ੍ਹਾਂ ਨੇ ਵਿਸਤਾਰ ਨਾਲ ਇਸ ਦੇ ਬਾਰੇ 'ਚ ਨਹੀਂ ਦੱਸਿਆ। ਧਮਾਕੇ ਦੀ ਜ਼ਿੰਮੇਵਾਰੀ ਹੁਣ ਤੱਕ ਕਿਸੇ ਨੇ ਵੀ ਨਹੀਂ ਲਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਹੋਏ ਇਕ ਧਮਾਕੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਸਮੂਹ ਨੇ ਲਈ ਸੀ। ਧਮਾਕੇ ਦੀ ਘਟਨਾ 'ਚ ਇਕ ਵਿਅਕਤੀ ਮਾਰਿਆ ਗਿਆ ਸੀ ਜਦਕਿ ਪੰਜ ਹੋਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ : ਹਰਪਾਲ ਚੀਮਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।