10 ਲੱਖ ਭਾਰਤੀ ਅਮਰੀਕੀ ਚੋਣਾਂ 'ਚ ਨਿਭਾਉਣਗੇ ਮਹੱਤਵਪੂਰਨ ਭੂਮਿਕਾ
Friday, Sep 06, 2024 - 12:14 PM (IST)
ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ 1 ਮਿਲੀਅਨ ਭਾਰਤੀ-ਅਮਰੀਕੀਆਂ ਦਾ ਟੀਚਾ ਅੱਪਡੇਟ ਕੀਤਾ ਗਿਆ ਹੈ। ਇਸ ਦੌਰਾਨ ਲੋਗੋ "ਇੰਡੋ-ਅਮਰੀਕਨ ਵੋਟ ਮੈਟਰ" ਤਹਿਤ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਆਉਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਭਾਰਤੀ-ਅਮਰੀਕੀ ਵੋਟਰਾਂ ਦੀ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਦਾ ਟੀਚਾ10 ਲੱਖ ਭਾਰਤੀ-ਅਮਰੀਕੀ ਵੋਟਰਾਂ ਨੂੰ ਰਜਿਸਟਰ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦੋਵੇਂ ਪ੍ਰਮੁੱਖ ਸਿਆਸੀ ਪਾਰਟੀਆਂ ਉਨ੍ਹਾਂ ਦੇ ਵਿਚਾਰ ਸੁਣਨ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੇ ਰਿਹੈ ਸਖ਼ਤ ਟੱਕਰ, ਹੁਣ 4 ਰਾਜਾਂ 'ਚ ਕਮਲਾ ਹੈਰਿਸ ਦੇ ਬਰਾਬਰ
ਚੋਣਾਂ ਵਿਚ ਸਿਰਫ਼ ਦੋ ਮਹੀਨੇ ਦੇ ਕਰੀਬ ਰਹਿ ਗਏ ਹਨ। ਅਤੇ ਮੁਹਿੰਮ ਦਾ ਉਦੇਸ਼ ਵੋਟਿੰਗ ਪ੍ਰਕਿਰਿਆ ਵਿੱਚ ਭਾਰਤੀ-ਅਮਰੀਕੀ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਭਾਰਤੀ-ਅਮਰੀਕੀ, ਭਾਵੇਂ ਕਿ ਅਮਰੀਕਾ ਦੀ ਆਬਾਦੀ ਦਾ ਸਿਰਫ਼ 1.5 ਫ਼ੀਸਦੀ ਹਨ, ਜੋ ਮੁੱਖ ਸਵਿੰਗ ਰਾਜਾਂ ਵਿੱਚ ਰਹਿੰਦੇ ਹਨ। ਜਿੱਥੇ ਉਨ੍ਹਾਂ ਦੀਆਂ ਵੋਟਾਂ ਬਹੁਤ ਹੀ ਪ੍ਰਭਾਵਸ਼ਾਲੀ ਹੋ ਸਕਦੀਆਂ ਹਨ। ਅਮਰੀਕਾ ਵਿਚ ਭਾਰਤੀ-ਅਮਰੀਕੀ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਮੁਹਿੰਮਾਂ ਜ਼ੋਰਦਾਰ ਢੰਗ ਨਾਲ ਆਪਣੀ ਪਹੁੰਚ ਕਰ ਰਹੀਆਂ ਹਨ। ਇਸ ਮੁਹਿੰਮ ਵਿੱਚ ਵੱਖ-ਵੱਖ ਮੁੱਦਿਆਂ 'ਤੇ ਭਾਰਤੀ-ਅਮਰੀਕੀ ਵੋਟਰਾਂ ਦੇ ਵਿਚਾਰਾਂ ਨੂੰ ਸਮਝਣ ਲਈ ਇੱਕ ਸਰਵੇਖਣ ਵੀ ਸ਼ਾਮਲ ਹੈ। ਭਾਰਤੀ-ਅਮਰੀਕੀ ਭਾਈਚਾਰਾ, ਜਿਸ ਵਿੱਚ 4.5 ਮਿਲੀਅਨ ਲੋਕ ਸ਼ਾਮਲ ਹਨ, ਖਾਸ ਤੌਰ 'ਤੇ ਅਮਰੀਕਾ ਦੇ ਫਲੋਰੀਡਾ, ਜਾਰਜੀਆ, ਐਰੀਜ਼ੋਨਾ, ਵਰਜੀਨੀਆ, ਨਿਊ ਜਰਸੀ, ਟੈਕਸਾਸ ਅਤੇ ਕੈਲੀਫੋਰਨੀਆ ਵਰਗੇ ਰਾਜਾਂ ਵਿੱਚ ਕੇਂਦਰਿਤ ਹਨ। ਉਹ ਰਾਜ ਜੋ ਚੋਣ ਨਤੀਜਿਆਂ ਲਈ ਰਾਸ਼ਟਰਪਤੀ ਦੀ ਚੋਣ ਕਰਨ ਵਿੱਚ ਬਹੁਤ ਹੀ ਮਹੱਤਵਪੂਰਨ ਮੰਨੇ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।