ਮਹਾਰਾਣੀ ਦੇ ਅੰਤਿਮ ਸੰਸਕਾਰ ਲਈ ਲੰਡਨ ’ਚ 10 ਲੱਖ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ

Monday, Sep 19, 2022 - 10:04 AM (IST)

ਮਹਾਰਾਣੀ ਦੇ ਅੰਤਿਮ ਸੰਸਕਾਰ ਲਈ ਲੰਡਨ ’ਚ 10 ਲੱਖ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ

ਲੰਡਨ (ਏਜੰਸੀ)- ਲੰਡਨ ਦੀ ਟਰਾਂਸਪੋਰਟ ਅਥਾਰਟੀ ਦਾ ਕਹਿਣਾ ਹੈ ਕਿ ਸੋਮਵਾਰ ਯਾਨੀ ਅੱਜ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸੰਸਕਾਰ ਵਿਚ 10 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉਹ ਤਿਆਰੀਆਂ ’ਚ ਲੱਗੇ ਹੋਏ ਹਨ। ‘ਟਰਾਂਸਪੋਰਟ ਫਾਰ ਲੰਡਨ’ ਦੇ ਮੁਖੀ ਐਂਡੀ ਬਾਈਫੋਰਡ ਨੇ ਕਿਹਾ ਕਿ 8 ਸਤੰਬਰ ਨੂੰ ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਲੰਡਨ ’ਚ ਯਾਤਰੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਟਰਾਂਸਪੋਰਟ ਦੀ ਮੰਗ ਦੇ ਉੱਚ ਪੱਧਰ ’ਤੇ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕੋਸਟਾ ਰੀਕਾ 'ਚ ਖੱਡ 'ਚ ਡਿੱਗੀ ਬੱਸ, 9 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

PunjabKesari

ਰੇਲ ਨੈੱਟਵਰਕ ਦੇ ਮੁਖੀ ਪੀਟਰ ਹੈਂਡੀ ਨੇ ਕਿਹਾ ਕਿ ਦੇਸ਼ ਭਰ ਵਿਚ ਲਗਭਗ 250 ਵਾਧੂ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੰਡਨ 2012 ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਤੋਂ ਬਾਅਦ ਸੋਮਵਾਰ ਨੂੰ ਸਭ ਤੋਂ ਵੱਡੀ ਗਿਣਤੀ ਵਿਚ ਲੋਕ ਟਰਾਂਸਪੋਰਟ ਦਾ ਸਹਾਰਾ ਲੈਣਗੇ। ਹੀਥਰੋ ਹਵਾਈ ਅੱਡੇ ਤੋਂ ਸੰਚਾਲਿਤ ਹੋਣ ਵਾਲੀਆਂ 100 ਤੋਂ ਵੱਧ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ, ਤਾਂ ਕਿ ਸੋਮਵਾਰ ਸਵੇਰੇ ਵੈਸਟਮਿੰਸਟਰ ਐਬੇ ਵਿਚ ਹੋਣ ਵਾਲੇ ਅੰਤਿਮ ਸੰਸਕਾਰ ਪ੍ਰੋਗਰਾਮ ਦੌਰਾਨ ਜਹਾਜ਼ ਦੀ ਆਵਾਜ਼ ਦਾ ਸਾਹਮਣਾ ਨਾ ਕਰਨਾ ਪਏ। ਹਵਾਈ ਅੱਡੇ ਵੱਲੋਂ ਕਿਹਾ ਹੈ ਕਿ ਅੰਤਿਮ ਸੰਸਕਾਰ ਪ੍ਰੋਗਰਾਮ ਕਾਰਨ ਸੋਮਵਾਰ ਨੂੰ ਉਸ ਦੀਆਂ 1200 ’ਚੋਂ ਲਗਭਗ 15 ਫ਼ੀਸਦੀ ਉਡਾਣਾਂ ਪ੍ਰਭਾਵਿਤ ਹੋਣਗੀਆਂ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ ਲਗਾਇਆ 'ਭਾਰਤ ਅਤੇ ਅਮਰੀਕਾ ਸਭ ਤੋਂ ਚੰਗੇ ਦੋਸਤ' ਦਾ ਨਾਅਰਾ

PunjabKesari


author

cherry

Content Editor

Related News