ਇਜ਼ਰਾਈਲ ਦੇ ਜ਼ਮੀਨੀ ਹਮਲੇ ਦੇ ਡਰ ਵਿਚਕਾਰ ਗਾਜ਼ਾ ਪੱਟੀ 'ਚ 10 ਲੱਖ ਲੋਕਾਂ ਨੇ ਛੱਡੇ ਆਪਣੇ ਘਰ
Tuesday, Oct 17, 2023 - 01:05 PM (IST)
ਯੇਰੂਸ਼ਲਮ (ਭਾਸ਼ਾ)- ਹਮਾਸ ਦੇ ਘਾਤਕ ਹਮਲੇ ਤੋਂ ਬਾਅਦ ਇਸ ਅੱਤਵਾਦੀ ਸੰਗਠਨ ਦੇ ਸਰਗਨਾ ਨੂੰ ਖ਼ਤਮ ਕਰਨ ਲਈ ਇਜ਼ਰਾਈਲ ਵੱਲੋਂ ਜ਼ਮੀਨੀ ਹਮਲਾ ਕੀਤੇ ਜਾਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਗਾਜ਼ਾ ਪੱਟੀ ਵਿੱਚ 10 ਲੱਖ ਤੋਂ ਵੱਧ ਲੋਕ ਆਪਣੇ ਘਰਾਂ ਨੂੰ ਛੱਡ ਕੇ ਚਲੇ ਗਏ ਹਨ। ਸਹਾਇਤਾ ਸਮੂਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਜ਼ਰਾਈਲ ਦੇ ਜ਼ਮੀਨੀ ਹਮਲੇ ਨਾਲ ਮਨੁੱਖੀ ਸੰਕਟ ਵੱਧ ਸਕਦਾ ਹੈ। ਅਮਰੀਕੀ ਜੰਗੀ ਜਹਾਜ਼ਾਂ ਦੀ ਮਦਦ ਨਾਲ ਇਜ਼ਰਾਈਲੀ ਫੋਰਸ ਗਾਜ਼ਾ ਸਰਹੱਦ 'ਤੇ ਤਾਇਨਾਤ ਹੋ ਗਈ ਹੈ ਅਤੇ ਉਨ੍ਹਾਂ ਨੇ ਯੁੱਧ ਅਭਿਆਸ ਕੀਤਾ, ਜਿਸ ਨੂੰ ਇਜ਼ਰਾਈਲ ਨੇ ਦੱਸਿਆ ਕਿ ਇਹ ਅੱਤਵਾਦੀ ਸਮੂਹ ਨੂੰ ਖ਼ਤਮ ਕਰਨ ਲਈ ਇੱਕ ਵੱਡੀ ਕਾਰਵਾਈ ਹੋਵੇਗੀ।
ਇੱਕ ਹਫ਼ਤੇ ਤੋਂ ਲਗਾਤਾਰ ਕੀਤੇ ਜਾ ਰਹੇ ਹਵਾਈ ਹਮਲਿਆਂ ਕਾਰਨ ਗਾਜ਼ਾ ਪੱਟੀ ਵਿੱਚ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ, ਪਰ ਇਸ ਨਾਲ ਇਜ਼ਰਾਈਲ 'ਤੇ ਅੱਤਵਾਦੀਆਂ ਦੇ ਰਾਕੇਟ ਹਮਲੇ ਨਹੀਂ ਰੁਕੇ ਹਨ। 7 ਅਕਤੂਬਰ ਨੂੰ ਸ਼ੁਰੂ ਹੋਇਆ ਇਹ ਯੁੱਧ ਦੋਵਾਂ ਪਾਸਿਆਂ ਲਈ ਗਾਜ਼ਾ ਦੇ ਪੰਜ ਯੁੱਧਾਂ ਵਿੱਚੋਂ ਸਭ ਤੋਂ ਘਾਤਕ ਹੈ, ਜਿਸ ਵਿੱਚ ਦੋਵਾਂ ਪਾਸਿਆਂ ਦੇ 4,000 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਗਾਜ਼ਾ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ 2,750 ਫਲਸਤੀਨੀਆਂ ਦੀ ਮੌਤ ਹੋ ਗਈ ਸੀ ਅਤੇ 9,700 ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਇਜ਼ਰਾਈਲ-ਹਮਾਸ ਯੁੱਧ: ਅਮਰੀਕੀ ਰਾਸ਼ਟਰਪਤੀ ਬਾਈਡੇਨ ਭਲਕੇ ਕਰਨਗੇ ਇਜ਼ਰਾਈਲ ਅਤੇ ਜਾਰਡਨ ਦਾ ਦੌਰਾ
ਇਜ਼ਰਾਈਲ ਦੇ ਅਨੁਸਾਰ, ਉਸਦੇ 1,400 ਤੋਂ ਵੱਧ ਨਾਗਰਿਕ ਮਾਰੇ ਗਏ ਹਨ ਅਤੇ ਬੱਚਿਆਂ ਸਮੇਤ ਘੱਟੋ ਘੱਟ 199 ਹੋਰ ਨਾਗਰਿਕਾਂ ਨੂੰ ਹਮਾਸ ਵੱਲੋਂ ਬੰਧਕ ਬਣਾ ਕੇ ਗਾਜ਼ਾ ਲਿਜਾਇਆ ਗਿਆ ਹੈ। ਵਰਤਮਾਨ ਵਿੱਚ, ਗਾਜ਼ਾ ਵਿੱਚ ਸੰਯੁਕਤ ਰਾਸ਼ਟਰ ਦੇ ਕੈਂਪਾਂ ਨੂੰ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਖੇਤਰ ਦੇ ਸਭ ਤੋਂ ਵੱਡੇ ਹਸਪਤਾਲ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਨੂੰ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਜਨਰੇਟਰਾਂ ਵਿਚ ਈਂਧਣ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਮਰੀਜ਼ਾਂ ਦੀ ਮੌਤ ਹੋ ਜਾਵੇਗੀ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦਾ ਵੱਡਾ ਬਿਆਨ, ਹਮਾਸ ਦੇ ਸਮਰਥਕਾਂ ਨੂੰ ਅਮਰੀਕਾ 'ਚ ਨਹੀਂ ਮਿਲੇਗੀ ਐਂਟਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।