ਬਰੋਡਵੇ ਸਟੇਸ਼ਨ ਨੇੜੇ ਛੁਰੇਬਾਜ਼ੀ ਦੀ ਘਟਨਾ ''ਚ ਇਕ ਵਿਅਕਤੀ ਦੀ ਮੌਤ
Friday, Jan 23, 2026 - 06:12 AM (IST)
ਵੈਨਕੂਵਰ (ਮਲਕੀਤ ਸਿੰਘ) - ਵੈਨਕੂਵਰ ਦੇ ਬਰੋਡਵੇ ਸਟੇਸ਼ਨ ਨੇੜੇ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਪੁਲਸ ਅਨੁਸਾਰ ਇਹ ਵੈਨਕੂਵਰ ਵਿੱਚ ਇਸ ਸਾਲ ਦਰਜ ਹੋਈ ਪਹਿਲੀ ਹੱਤਿਆ ਹੈ।
ਪ੍ਰਾਪਤ ਵੇਰਵਿਆਂ ਮੁਤਾਬਕ ਪੁਲਸ ਨੂੰ ਮੰਗਲਵਾਰ ਸ਼ਾਮ ਨੂੰ ਉਕਤ ਸਟੇਸ਼ਨ ਦੇ ਨੇੜੇ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਛੁਰਿਆਂ ਨਾਲ ਜ਼ਖ਼ਮੀ ਹੋਇਆ ਮਿਲਿਆ। ਐਮਰਜੈਂਸੀ ਸੇਵਾਵਾਂ ਵੱਲੋਂ ਤੁਰੰਤ ਇਲਾਜ ਦੀ ਕੋਸ਼ਿਸ਼ ਕੀਤੀ ਗਈ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਣ ਕਾਰਨ ਉਸ ਦੀ ਮੌਤ ਹੋ ਗਈ।
ਪੁਲਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਪੁਲਸ ਨੇ ਫਿਲਹਾਲ ਕੋਈ ਵਿਸਥਾਰ ਸਾਂਝਾ ਨਹੀਂ ਕੀਤਾ। ਇਸ ਘਟਨਾ ਤੋਂ ਬਾਅਦ ਕਮਰਸ਼ੀਅਲ–ਬਰਾਡਵੇ ਖੇਤਰ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਜਾਣਾ ਸੁਭਾਵਿਕ ਹੈ।
