ਟੋਰਾਂਟੋ ''ਚ ਅੱਧੀ ਰਾਤੀਂ ਹੋਈ ਗੋਲੀਬਾਰੀ, ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ

11/11/2020 12:38:24 PM

ਟੋਰਾਂਟੋ- ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਗੋਲੀਬਾਰੀ ਹੋਣ ਮਗਰੋਂ ਇਕ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 

ਟੋਰਾਂਟੋ ਪੁਲਸ ਮੁਤਾਬਕ ਰਾਤ 11.15 ਵਜੇ ਉਨ੍ਹਾਂ ਨੂੰ ਕਈ ਵਾਰ ਫੋਨਾਂ ਰਾਹੀਂ ਇਸ ਬਾਰੇ ਜਾਣਕਾਰੀ ਮਿਲੀ ਕਿ ਰਨੀਮੇਡ ਰੋਡ ਅਤੇ ਲਿਵਰਪੂਲ ਸਟਰੀਟ ਕੋਲ ਗੋਲੀਬਾਰੀ ਹੋਈ ਹੈ। ਪੁਲਸ ਮੁਤਾਬਕ ਗੋਲੀ ਲੱਗਣ ਕਾਰਨ ਜ਼ਖ਼ਮੀ ਵਿਅਕਤੀ ਡਿੱਗਿਆ ਹੋਇਆ ਸੀ ਅਤੇ ਪੁਲਸ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। 

ਟੋਰਾਂਟੋ ਪੈਰਾ ਮੈਡੀਕਲ ਸਰਵਿਸਿਜ਼ ਨੇ ਦੱਸਿਆ ਕਿ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਵਿਅਕਤੀ ਜ਼ਖ਼ਮੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਫਿਲਹਾਲ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਕਿ ਗੋਲੀਬਾਰੀ ਕਿਉਂ ਹੋਈ। ਪੁਲਸ ਸ਼ੱਕੀ ਦੀ ਭਾਲ ਕਰ ਰਹੀ ਹੈ ਪਰ ਅਜੇ ਉਨ੍ਹਾਂ ਹੱਥ ਕੋਈ ਸੁਰਾਗ ਨਹੀਂ ਲੱਗਾ। 

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਇਸ ਗੋਲੀਬਾਰੀ ਸਬੰਧੀ ਕੋਈ ਵੀਡੀਓ ਜਾਂ ਜਾਣਕਾਰੀ ਹੈ ਤਾਂ ਇਸ ਬਾਰੇ ਪੁਲਸ ਨੂੰ ਦੱਸਿਆ ਜਾਵੇ। 
 

Lalita Mam

This news is Content Editor Lalita Mam