ਸਰੀ ''ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ

Wednesday, Apr 29, 2026 - 06:53 PM (IST)

ਸਰੀ ''ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸਰੀ ਸ਼ਹਿਰ 'ਚ ਵਾਪਰੀ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਸ ਅਨੁਸਾਰ ਇਹ ਘਟਨਾ 148 ਸਟਰੀਟ ਦੇ 6800 ਬਲਾਕ 'ਚ ਵਾਪਰੀ ਦੱਸੀ ਜਾਂਦੀ ਹੈ।

ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਇੱਕ ਵਿਅਕਤੀ ਗੰਭੀਰ ਹਾਲਤ 'ਚ ਮਿਲਿਆ, ਜਿਸਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ ਪਰ ਉਸਦੀ ਜਾਨ ਨਹੀਂ ਬਚ ਸਕੀ। ਦੂਜੇ ਜ਼ਖ਼ਮੀ ਵਿਅਕਤੀ ਨੂੰ ਹਲਕੀਆਂ ਚੋਟਾਂ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ।

ਘਟਨਾ ਮਗਰੋਂ ਪੁਲਸ ਵੱਲੋਂ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ ਹੋ ਸਕਦੀ ਹੈ, ਹਾਲਾਂਕਿ ਇਸਦੀ ਪੁਸ਼ਟੀ ਲਈ ਜਾਂਚ ਜਾਰੀ ਹੈ।

ਪੁਲਸ ਵੱਲੋਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸੰਬੰਧਿਤ ਕੋਈ ਵੀਡੀਓ ਜਾਂ ਜਾਣਕਾਰੀ ਹੋਵੇ ਤਾਂ ਉਹ ਅੱਗੇ ਆ ਕੇ ਜਾਂਚ 'ਚ ਸਹਿਯੋਗ ਦੇਣ। ਇਸ ਘਟਨਾ ਨੇ ਇੱਕ ਵਾਰ ਫਿਰ ਸਰੀ 'ਚ ਵਧ ਰਹੀਆਂ ਹਿੰਸਕ ਘਟਨਾਵਾਂ ’ਤੇ ਚਿੰਤਾ ਜਤਾਈ ਹੈ।

 


author

Baljit Singh

Content Editor

Related News