ਜੰਗਲੀ ਰਿੱਛ ਵੱਲੋਂ ਕੀਤੇ ਹਮਲੇ ''ਚ ਇੱਕ ਵਿਅਕਤੀ ਗੰਭੀਰ ਜ਼ਖਮੀ, ਨਾਗਰਿਕਾਂ ਨੂੰ ਜੰਗਲੀ ਖੇਤਰ ''ਚ ਨਾ ਜਾਣ ਦੀ ਹਦਾਇਤ
Monday, Jul 28, 2025 - 10:03 AM (IST)

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕਲੰਬੀਆ ਸੂਬੇ ਦੇ ਵੈਸਟ ਕਰੈਸਟਨ ਦੇ ਜੰਗਲੀ ਖੇਤਰ ਵਿੱਚ ਇੱਕ ਰਿੱਛ ਵੱਲੋਂ ਅਚਾਨਕ ਕੀਤੇ ਹਮਲੇ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ : ਸਰੀ 'ਚ ‘ਮੇਲਾ ਗਦਰੀ ਬਾਬਿਆਂ ਦਾ’ ਆਯੋਜਿਤ, ਪੰਜਾਬੀ ਕਲਾਕਾਰਾਂ ਨੇ ਕਰਵਾਈ ਬੱਲੇ ਬੱਲੇ!
ਪ੍ਰਾਪਤ ਵੇਰਵਿਆਂ ਮੁਤਾਬਕ ਬ੍ਰਿਟਿਸ਼ ਕੋਲੰਬੀਆ ਨਾਲ ਸੰਬੰਧਿਤ ਪਤੀ-ਪਤਨੀ ਆਪੋ ਆਪਣੇ ਇਲੈਕਟਰਿਕ ਬਾਈਕਾਂ 'ਤੇ ਸਵਾਰ ਹੋ ਕੇ ਉਕਤ ਇਲਾਕੇ ਵਿੱਚੋਂ ਲੰਘ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆਏ ਇੱਕ ਖਤਰਨਾਕ ਜੰਗਲੀ ਰਿੱਛ ਵੱਲੋਂ ਉਹਨਾਂ 'ਤੇ ਹਮਲਾ ਕਰ ਦਿੱਤਾ ਗਿਆ ਜਿਸ ਦੇ ਸਿੱਟੇ ਵਜੋਂ ਔਰਤ ਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਨਾਗਰਿਕਾਂ ਨੂੰ ਉਸ ਇਲਾਕੇ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8