ਪਾਕਿਸਤਾਨ ''ਚ ਧਮਾਕੇ ''ਚ ਇਕ ਪੁਲਸ ਮੁਲਾਜ਼ਮ ਦੀ ਮੌਤ, ਤਿੰਨ ਜ਼ਖਮੀ

Sunday, Sep 22, 2024 - 10:39 PM (IST)

ਇਸਲਾਮਾਬਾਦ : ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਐਤਵਾਰ ਨੂੰ ਇੱਕ ਪੁਲਸ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਵਿੱਚ ਇੱਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। 'ਡਾਨ' ਦੀ ਰਿਪੋਰਟ ਮੁਤਾਬਕ ਇਹ ਘਟਨਾ ਸਵਾਤ ਜ਼ਿਲ੍ਹੇ ਦੀ ਹੈ ਜਿੱਥੇ ਸੜਕ ਦੇ ਕਿਨਾਰੇ ਲੱਗੇ ਇੱਕ ਯੰਤਰ ਨਾਲ ਵਾਹਨ ਨੂੰ ਨਿਸ਼ਾਨਾ ਬਣਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਹਮਲੇ 'ਚ ਚਾਰ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਦੀ ਮੌਤ ਹੋ ਗਈ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਸ ਨੇ ਅਗਲੇਰੀ ਜਾਂਚ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।


Baljit Singh

Content Editor

Related News