ਪਾਕਿਸਤਾਨ ''ਚ ਫ਼ੌਜ ਦੀ ਕਾਰਵਾਈ ''ਚ 1 ਅੱਤਵਾਦੀ ਦੀ ਮੌਤ,ਦੋ ਜ਼ਖ਼ਮੀ

Thursday, Mar 21, 2024 - 07:46 PM (IST)

ਪਾਕਿਸਤਾਨ ''ਚ ਫ਼ੌਜ ਦੀ ਕਾਰਵਾਈ ''ਚ 1 ਅੱਤਵਾਦੀ ਦੀ ਮੌਤ,ਦੋ ਜ਼ਖ਼ਮੀ

ਇਸਲਾਮਾਬਾਦ (ਵਾਰਤਾ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਨੂੰ ਦੇਸ਼ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿਚ ਇਕ ਮੁਹਿੰਮ ਚਲਾਈ, ਜਿਸ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਇਕ ਬਿਆਨ 'ਚ ਕਿਹਾ ਕਿ ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਬਲੋਚਿਸਤਾਨ ਦੇ ਪੰਜਗੁਰ ਜ਼ਿਲ੍ਹੇ 'ਚ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ ਸਿੱਖ ਕਾਰਕੁਨ ਨੂੰ ਜੇਲ੍ਹ

ਫ਼ੌਜੀਆਂ ਨੇ ਮੁਹਿੰਮ ਦੌਰਾਨ ਅੱਤਵਾਦੀਆਂ ਦੇ ਟਿਕਾਣੇ 'ਤੇ ਹਮਲਾ ਕੀਤਾ ਅਤੇ ਚਕਰ ਲਿਆਕਤ ਨਾਂ ਦੇ ਇਕ ਲੋੜੀਂਦੇ ਅੱਤਵਾਦੀ ਨੂੰ ਮਾਰ ਦਿੱਤਾ। ਇਸ ਤੋਂ ਇਲਾਵਾ ਦੋ ਹੋਰ ਅੱਤਵਾਦੀ ਜ਼ਖ਼ਮੀ ਹੋ ਗਏ। ਆਈ.ਐੱਸ.ਪੀ.ਆਰ. ਨੇ ਕਿਹਾ, “ਮਾਰੇ ਗਏ ਅੱਤਵਾਦੀ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਉਹ ਕਈ ਅੱਤਵਾਦੀ ਗਤੀਵਿਧੀਆਂ 'ਚ ਸਰਗਰਮੀ ਨਾਲ ਸ਼ਾਮਲ ਸੀ।'' ਬਿਆਨ ਮੁਤਾਬਕ ਸੁਰੱਖਿਆ ਬਲਾਂ ਨੇ ਇਲਾਕੇ 'ਚੋਂ ਅੱਤਵਾਦੀਆਂ ਨੂੰ ਖਤਮ ਕਰਨ ਲਈ ਇਹ ਮੁਹਿੰਮ ਚਲਾਈ ਸੀ।

ਇਹ ਵੀ ਪੜ੍ਹੋ: ਕੈਨੇਡਾ ’ਚ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਣੇ 2 ਭਾਰਤੀ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News