ਪਾਕਿ ''ਚ ਗੋਲੀਬਾਰੀ, ਇਕ ਟ੍ਰਾਂਸਜੈਂਡਰ ਦੀ ਮੌਤ ਤੇ ਦੋ ਜ਼ਖਮੀ

02/12/2023 3:25:13 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੇਤਰ 'ਚ ਇਕ ਅਣਪਛਾਤੇ ਬੰਦੂਕਧਾਰੀ ਦੁਆਰਾ ਕੀਤੀ ਗਈ ਕੀਤੀ ਗੋਲੀਬਾਰੀ 'ਚ ਇਕ ਟ੍ਰਾਂਸਜੈਂਡਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ ਜਦੋਂ ਤਿੰਨ ਟਰਾਂਸਜੈਂਡਰ ਕੋਹਾਟ ਜ਼ਿਲ੍ਹੇ ਵਿੱਚ ਇੱਕ ਸੰਗੀਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੇ ਸਨ ਜਦੋਂ ਬੰਦੂਕਧਾਰੀ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ- 'ਜਾਕੋ ਰਾਖੇ ਸਾਈਆਂ....', ਭੂਚਾਲ ਦੇ 128 ਘੰਟੇ ਬਾਅਦ ਮਲਬੇ 'ਚੋਂ ਜ਼ਿੰਦਾ ਨਿਕਲਿਆ 2 ਮਹੀਨੇ ਦਾ ਮਾਸੂਮ (ਵੀਡੀਓ)

ਪੁਲਸ ਅਧਿਕਾਰੀ ਨੇ ਦੱਸਿਆ ਕਿ ''ਇਕ ਟਰਾਂਸਜੈਂਡਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ।'' ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦਾ ਇਲਾਜ ਜਾਰੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News