ਅਮਰੀਕਾ ਦੇ ਸ਼ਿਕਾਗੋ ’ਚ ਦੋ ਥਾਵਾਂ ’ਤੇ ਚੱਲੀਆਂ ਗੋਲੀਆਂ, 1 ਦੀ ਮੌਤ ਤੇ ਕਈ ਜ਼ਖ਼ਮੀ

Monday, Jun 28, 2021 - 04:54 PM (IST)

ਅਮਰੀਕਾ ਦੇ ਸ਼ਿਕਾਗੋ ’ਚ ਦੋ ਥਾਵਾਂ ’ਤੇ ਚੱਲੀਆਂ ਗੋਲੀਆਂ, 1 ਦੀ ਮੌਤ ਤੇ ਕਈ ਜ਼ਖ਼ਮੀ

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਸ਼ਿਕਾਗੋ ’ਚ ਐਤਵਾਰ ਰਾਤ ਨੂੰ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿਚ ਘਟਨਾਵਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਘੱਟੋ ਘੱਟ 13 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਵਿਚ ਆਈਆਂ ਖਬਰਾਂ ਅਨੁਸਾਰ ਸਾਊਥ ਸ਼ੋਰ ਖੇਤਰ ਵਿਚ ਰਾਤ 9 ਵਜੇ ਤੋਂ ਠੀਕ ਪਹਿਲਾਂ ਗੋਲੀਬਾਰੀ ਵਿਚ ਇਕ ਔਰਤ ਦੀ ਮੌਤ ਹੋ ਗਈ ਤੇ ਚਾਰ ਪੁਰਸ਼ ਤੇ ਇਕ ਲੜਕਾ ਜ਼ਖਮੀ ਹੋ ਗਿਆ। ਉਕਤ ਛੇ ਲੋਕ ਐੱਸ. ਯੂ. ਵੀ. ਕਾਰ ਦੇ ਬਾਹਰ ਸਨ, ਜਦੋਂ ਗੋਲੀਬਾਰੀ ਹੋਈਆਂ। ਪੁਲਸ ਨੇ ਦੱਸਿਆ ਕਿ ਔਰਤ ’ਤੇ ਛੇ ਗੋਲੀਆਂ ਚਲਾਈਆਂ ਗਈਆਂ ਤੇ ਉਸ ਨੇ ਹਸਪਤਾਲ ’ਚ ਦਮ ਤੋੜ ਦਿੱਤਾ।

 ਇਹ ਵੀ ਪੜ੍ਹੋ : ਅਮਰੀਕਾ ਨੇ ਚੀਨ ਨੂੰ ਦਿੱਤਾ ਕਰਾਰਾ ਝਟਕਾ, ਸੰਸਦ ’ਚ ਪਾਸ ਕੀਤਾ ਇਹ ਮਤਾ

ਜ਼ਖ਼ਮੀ ਹਾਲਤ ਵਿਚ ਚਾਰ ਪੁਰਸ਼ਾਂ ਤੇ ਇਕ ਲੜਕੇ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ। ਸ਼ਿਕਾਗੋ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਕਰੀਬਨ ਦੋ ਘੰਟੇ ਬਾਅਦ ਮਾਰਕਵੇਟ ਪਾਰਕ ਖੇਤਰ ਵਿਚ ਗੋਲੀਬਾਰੀ ਦੀ ਇਕ ਹੋੋਰ ਘਟਨਾਂ ਵਿਚ ਅੱਠ ਲੋਕ ਜ਼ਖ਼ਮੀ ਹੋ ਗਏ। ਕਿਸੇ ਵੀ ਘਟਨਾ ਵਿਚ ਕਿਸੇ ਸ਼ੱਕੀ ਦੀ ਪਛਾਣ ਨਹੀਂ ਹੋਈ ਹੈ, ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਦੇ ਮਾਮਲੇ ’ਚ ਭਾਰਤ ਦੀ ਵੱਡੀ ਉਪਲੱਬਧੀ, ਅਮਰੀਕਾ ਨੂੰ ਪਛਾੜਿਆ


author

Manoj

Content Editor

Related News