ਤਾਲਿਬਾਨ ਸ਼ਾਸਨ ਦਾ ਇਕ ਸਾਲ ਪੂਰਾ, ਅੱਜ ਹੋਵੇਗੀ ਸਰਕਾਰੀ ਛੁੱਟੀ

08/15/2022 7:41:03 AM

ਕਾਬੁਲ (ਭਾਸ਼ਾ)- ਅਫਗਾਨਿਸਤਾਨ ’ਚ ਤਾਲਿਬਾਨ ਨੇ ਆਪਣੇ ਸ਼ਾਸਨ ਦਾ ਇਕ ਸਾਲ ਪੂਰਾ ਹੋਣ ’ਤੇ 15 ਅਗਸਤ ਨੂੰ ਯਾਨੀ ਅੱਜ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਤਾਲਿਬਾਨ ਨੇ ਪਿਛਲੇ ਸਾਲ 15 ਅਗਸਤ ਦੇ ਦਿਨ ਕਾਬੁਲ ’ਤੇ ਕਬਜ਼ਾ ਕਰ ਲਿਆ ਸੀ, ਜਿਸ ਨਾਲ ਅਮਰੀਕੀ ਸਮਰਥਿਤ ਨਾਗਰਿਕ ਸਰਕਾਰ ਦਾ ਪਤਨ ਹੋ ਗਿਆ ਸੀ ਤੇ ਵੱਡੇ ਪੱਧਰ ’ਤੇ ਲੋਕਾਂ ਦੀ ਨਿਕਾਸੀ ਹੋਈ। ਉਦੋਂ ਤੋਂ ਅਫਗਾਨ ਆਬਾਦੀ ਇਕ ਡੂੰਘੇ ਆਰਥਿਕ, ਮਾਨਵਤਾਵਾਦੀ ਤੇ ਸੁਰੱਖਿਆ ਸੰਕਟ ਦਾ ਸਾਹਮਣਾ ਕਰ ਰਹੀ ਹੈ, ਜਦਕਿ ਦੇਸ਼ ’ਚ ਮਨੁੱਖੀ ਅਧਿਕਾਰਾਂ ਅਤੇ ਸੁਤੰਤਰਤਾ ਦੀ ਉਲੰਘਣਾ ਲਈ ਭਾਰੀ ਆਲੋਚਨਾ ਹੋ ਰਹੀ ਹੈ। 

ਇਹ ਵੀ ਪੜ੍ਹੋ: SCO ਅੱਤਵਾਦ-ਰੋਕੂ ਅਭਿਆਸ 'ਚ ਹਿੱਸਾ ਲੈਣ ਲਈ ਪਹਿਲੀ ਵਾਰ ਭਾਰਤ ਆਏਗੀ ਪਾਕਿਸਤਾਨੀ ਫੌਜ

ਦੱਸ ਦੇਈਏ ਕਿ 15 ਅਗਸਤ, 2021 ਨੂੰ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਲੜਾਕਿਆਂ ਨੇ ਰਾਜਧਾਨੀ ਕਾਬੁਲ 'ਤੇ ਕਬਜ਼ਾ ਕਰ ਲਿਆ ਅਤੇ ਇਸ ਦੇ ਨਾਲ ਹੀ ਪੂਰੇ ਦੇਸ਼ 'ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ। ਇਸ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਨੇ ਅਫਗਾਨਿਸਤਾਨ ਛੱਡ ਦਿੱਤਾ।

ਇਹ ਵੀ ਪੜ੍ਹੋ: ਜਿਨ੍ਹਾਂ ਕੀੜੇ-ਮਕੌੜਿਆਂ ਨੂੰ ਤੁਸੀਂ ਵੇਖਣਾ ਵੀ ਪਸੰਦ ਨਹੀਂ ਕਰਦੇ! ਉਨ੍ਹਾਂ ਨੂੰ ਬੜੇ ਸ਼ੌਕ ਨਾਲ ਖਾਂਦੇ ਹਨ ਲੋਕ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News