ਅਮਰੀਕਾ : H-1B ਵੀਜ਼ਾ ਧਾਰਕਾਂ ਲਈ ਗ੍ਰੇਸ ਪੀਰੀਅਡ ਵਧਾਉਣ ਲਈ ਆਨਲਾਈਨ ਪਟੀਸ਼ਨ ਸ਼ੁਰੂ
Thursday, Feb 09, 2023 - 11:40 AM (IST)

ਵਾਸ਼ਿੰਗਟਨ (ਏਜੰਸੀ): ਅਮਰੀਕਾ ਦੇ ਤਕਨੀਕੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਛਾਂਟੀ ਕਾਰਨ ਭਾਰਤੀ ਪੇਸ਼ੇਵਰ ਬੇਰੁਜ਼ਗਾਰ ਹੋ ਗਏ ਹਨ। ਇਸ ਮਗਰੋਂ ਦੋ ਭਾਰਤੀ-ਅਮਰੀਕੀ ਸੰਗਠਨਾਂ ਨੇ ਇੱਕ ਆਨਲਾਈਨ ਪਟੀਸ਼ਨ ਸ਼ੁਰੂ ਕੀਤੀ ਹੈ, ਜਿਸ ਵਿੱਚ ਰਾਸ਼ਟਰਪਤੀ ਜੋਅ ਬਾਈਡੇਨ ਨੂੰ H-1ਬੀ ਵੀਜ਼ਾ ਦੀ ਗ੍ਰੇਸ ਪੀਰੀਅਡ ਵਧਾਉਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਮੁਤਾਬਕ ਗ੍ਰੇਸ ਪੀਰੀਅਡ ਦੋ ਮਹੀਨੇ ਤੋਂ ਵਧਾ ਕੇ ਹੁਣ ਇਕ ਸਾਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦਾ ਮਤਲਬ ਹੈ ਕਿ ਇਕ ਵਾਰ ਨੌਕਰੀ ਤੋਂ ਕੱਢੇ ਜਾਣ 'ਤੇ ਐੱਚ-1ਬੀ ਵੀਜ਼ਾ 'ਤੇ ਵਿਦੇਸ਼ੀ ਤਕਨੀਕੀ ਕਰਮਚਾਰੀ ਕੋਲ ਨਵੀਂ ਨੌਕਰੀ ਲੱਭਣ ਲਈ 60 ਦਿਨਾਂ ਦੀ ਮੌਜੂਦਾ ਮਿਆਦ ਦੀ ਬਜਾਏ ਇਕ ਸਾਲ ਦਾ ਸਮਾਂ ਹੋਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਛੱਡਣਾ ਹੋਵੇਗਾ।
ਆਨਲਾਈਨ ਪਟੀਸ਼ਨ 'ਤੇ ਹੁਣ ਤੱਕ 2,200 ਤੋਂ ਵੱਧ ਲੋਕਾਂ ਦੁਆਰਾ ਦਸਤਖ਼ਤ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਵਿਦੇਸ਼ੀ ਭਾਰਤੀਆਂ ਦੇ ਇੱਕ ਫੇਸਬੁੱਕ ਸਮੂਹ ਨੇ ਇੱਕ ਹੋਰ ਪਟੀਸ਼ਨ ਸ਼ੁਰੂ ਕੀਤੀ ਹੈ ਜਿਸ ਵਿੱਚ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਨੌਕਰੀ ਤੋਂ ਹਟਾਏ ਗਏ ਭਾਰਤੀ ਤਕਨੀਕੀ ਕਰਮਚਾਰੀਆਂ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਖ਼ੁਸ਼ਖ਼ਬਰੀ: ਨਿਊਜ਼ੀਲੈਂਡ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ
ਜਾਣੋ H-1B ਵੀਜ਼ਾ ਬਾਰੇ
H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਰਮਚਾਰੀਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨੀਕੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ 'ਤੇ ਨਿਰਭਰ ਕਰਦੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।