ਓਂਟਾਰੀਓ ''ਚ ਬੀਤੇ ਦਿਨ 46 ਹਜ਼ਾਰ ਲੋਕਾਂ ਦਾ ਹੋਇਆ ਕੋਰੋਨਾ ਟੈਸਟ, 1,534 ਮਾਮਲੇ ਪਾਜ਼ੀਟਿਵ
Monday, Nov 23, 2020 - 12:38 PM (IST)
ਓਂਟਾਰੀਓ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,534 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਸੋਮਵਾਰ ਤੋਂ ਟੋਰਾਂਟੋ ਤੇ ਪੀਲ ਰੀਜਨ ਵਿਚ 28 ਦਿਨਾਂ ਦਾ ਲਾਕਡਾਊਨ ਲਾਗੂ ਹੋ ਜਾਵੇਗਾ । ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੋਰੋਨਾ ਦੇ 1,588 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਬੀਤੇ 7 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਦੇ ਮਾਮਲੇ ਔਸਤਨ 1,415 ਰਿਕਾਰਡ ਕੀਤੇ ਜਾ ਰਹੇ ਸਨ।
ਸੂਬੇ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 46,000 ਹੋਰ ਲੋਕਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੋਰੋਨਾ ਦਾ ਪਾਜ਼ੀਟਿਵ ਰੇਟ 3.8 ਫ਼ੀਸਦੀ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ 1,429 ਹੋਰ ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।
ਇਸ ਦੇ ਇਲ਼ਾਵਾ ਇਸ ਸਮੇਂ ਸੂਬੇ ਵਿਚ ਇਸ ਸਮੇਂ 12,918 ਸਰਗਰਮ ਮਾਮਲੇ ਹਨ। ਇਸ ਦੌਰਾਨ 14 ਹੋਰ ਲੋਕਾਂ ਦੀ ਮੌਤ ਹੋਣ ਨਾਲ ਓਂਟਾਰੀਓ ਵਿਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 3,486 ਹੋ ਗਈ ਹੈ।