ਓਂਟਾਰੀਓ ਦੇ ਪੀਲ ਰੀਜਨ ''ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਭ ਤੋਂ ਵੱਧ ਨਵੇਂ ਮਾਮਲੇ ਦਰਜ

Friday, Nov 27, 2020 - 04:19 PM (IST)

ਓਂਟਾਰੀਓ ਦੇ ਪੀਲ ਰੀਜਨ ''ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਭ ਤੋਂ ਵੱਧ ਨਵੇਂ ਮਾਮਲੇ ਦਰਜ

ਓਂਟਾਰੀਓ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਵੀਰਵਾਰ ਨੂੰ ਕੋਰੋਨਾ ਦੇ 1,478 ਨਵੇਂ ਮਾਮਲੇ ਦਰਜ ਹੋਏ ਹਨ ਤੇ ਇਸ ਦੌਰਾਨ 21 ਹੋਰ ਲੋਕਾਂ ਦੀ ਮੌਤ ਹੋ ਗਈ। 

ਸਿਹਤ ਮੰਤਰੀ ਕ੍ਰਿਸਟਾਈਨ ਐਲੀਓਟ ਨੇ ਟਵਿੱਟਰ 'ਤੇ ਦੱਸਿਆ ਕਿ ਪੀਲ ਰੀਜਨ ਵਿਚ ਕੋਰੋਨਾ ਦੇ 572, ਟੋਰਾਂਟੋ ਵਿਚ 356 ਅਤੇ ਯਾਰਕ ਰੀਜਨ ਵਿਚ 111 ਨਵੇਂ ਮਾਮਲੇ ਦਰਜ ਹੋਏ ਹਨ। 

ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਦੌਰਾਨ ਪੀਲ ਰੀਜਨ ਵਿਚ ਕੋਰੋਨਾ ਦੇ ਸਭ ਤੋਂ ਮਾਮਲੇ ਦਰਜ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਓਂਟਾਰੀਓ ਵਿਚ ਕੋਰੋਨਾ ਦੇ 1,373 ਨਵੇਂ ਮਾਮਲੇ ਦਰਜ ਹੋਏ ਸਨ ਅਤੇ 35 ਹੋਰ ਲੋਕਾਂ ਦੀ ਮੌਤ ਹੋਈ ਸੀ। 

ਸੂਬੇ ਦੀ ਲੈਬ ਵਿਚ ਬੀਤੇ 24 ਘੰਟਿਆਂ ਦੌਰਾਨ 47,576 ਲੋਕਾਂ ਦਾ ਟੈਸਟ ਕੀਤਾ ਗਿਆ ਅਤੇ ਇਨ੍ਹਾਂ ਵਿਚੋਂ 3.9 ਫ਼ੀਸਦੀ ਲੋਕਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਰਿਹਾ ਹੈ। ਸੂਬੇ ਵਿਚ 20 ਨਵੰਬਰ ਤੋਂ ਬਾਅਦ ਹੁਣ ਕੁਝ ਘੱਟ ਮਾਮਲੇ ਦਰਜ ਹੋਏ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਢੇ 3 ਲੱਖ ਤੋਂ ਪਾਰ ਹੋ ਗਏ ਹਨ। ਵੀਰਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 3,51,133 ਅਤੇ 11,776 ਲੋਕਾਂ ਦੀ ਮੌਤ ਹੋ ਚੁੱਕੀ ਹੈ। 


author

Lalita Mam

Content Editor

Related News