ਓਨਟਾਰੀਓ 'ਚ ਹਨ੍ਹੇਰੀ-ਝੱਖੜ ਨੇ ਲਈ 3 ਵਿਅਕਤੀਆਂ ਦੀ ਜਾਨ

Monday, May 07, 2018 - 02:25 PM (IST)

ਓਨਟਾਰੀਓ— ਕੈਨੇਡਾ ਦੇ ਸੂਬੇ ਓਨਟਾਰੀਓ 'ਚ ਹਨ੍ਹੇਰੀ ਅਤੇ ਝੱਖੜ ਕਾਰਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਜਾਣਕਾਰੀ ਮੁਤਾਬਕ ਇੱਥੇ ਝੱਖੜ ਅਤੇ ਤੇਜ਼ ਹਨ੍ਹੇਰੀ ਕਾਰਨ ਕਈ ਦਰਖਤ ਟੁੱਟ ਗਏ ਅਤੇ ਬਿਜਲੀ ਸੇਵਾ ਠੱਪ ਹੋ ਗਈ। ਸ਼ੁੱਕਰਵਾਰ ਨੂੰ ਦੋ ਵਿਅਕਤੀਆਂ 'ਤੇ ਇਕ ਦਰਖਤ ਡਿੱਗ ਗਿਆ ਸੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਦੂਜਾ 18 ਸਾਲਾ ਵਿਅਕਤੀ ਜ਼ਖਮੀ ਹੋ ਗਿਆ ਸੀ । ਤਾਜ਼ਾ ਜਾਣਕਾਰੀ ਮੁਤਾਬਕ ਸ਼ਨੀਵਾਰ ਸ਼ਾਮ ਨੂੰ ਦੂਜੇ ਜ਼ਖਮੀ ਵਿਅਕਤੀ ਨੇ ਵੀ ਦਮ ਤੋੜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਇਕ ਹੋਰ ਵਿਅਕਤੀ ਨੂੰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। 

PunjabKesari
ਹੈਲਟਨ ਰੀਜਨਲ ਪੁਲਸ ਮੁਤਾਬਕ ਸ਼ੁੱਕਰਵਾਰ ਨੂੰ ਮਰੇ ਦੋ ਵਿਅਕਤੀਆਂ ਦੀ ਉਮਰ 28 ਸਾਲ ਅਤੇ 50 ਸਾਲ ਸੀ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਸਵੇਰ ਤਕ ਲਗਭਗ ਇਕ ਲੱਖ ਲੋਕਾਂ ਨੂੰ ਹਨ੍ਹੇੇਰੇ 'ਚ ਰਹਿਣਾ ਪਿਆ। ਟੋਰਾਂਟੋ ਹਾਈਡਰੋ ਕਰੂ ਮੈਂਬਰ ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ 'ਚ ਲੱਗੇ ਹਨ ਅਤੇ ਅਜੇ ਤਕ ਉਹ ਪੂਰੀ ਤਰ੍ਹਾਂ ਨਾਲ ਸਫਲ ਨਹੀਂ ਹੋ ਸਕੇ।


Related News