ਇਟਲੀ ''ਚ ਓਪਨ ਕਬੱਡੀ ਚੈਂਪੀਅਨਸ਼ਿਪ 9 ਜੁਲਾਈ ਨੂੰ, ਵੱਖ-ਵੱਖ ਦੇਸ਼ਾਂ ਦੀਆਂ 24 ਟੀਮਾਂ ਲੈਣਗੀਆਂ ਹਿੱਸਾ
Tuesday, Jul 04, 2023 - 04:42 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਵਰਦੇਲੋ ਵਿਖੇ ਓਪਨ ਕਬੱਡੀ ਚੈਂਪੀਅਨਸ਼ਿਪ ਦੇ ਮੁਕਾਬਲੇ 9 ਜੁਲਾਈ ਨੂੰ ਕਰਵਾਏ ਜਾਣਗੇ। ਇਟਾਲੀਅਨ ਕਬੱਡੀ ਐਸੋਸ਼ੀਏਸ਼ਨ ਪ੍ਰਬੰਧਕਾਂ ਨੇ ਤਿਆਰੀ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਗਰਾੳਂੂਂਡ ਵਿੱਚ ਦਰਸ਼ਕਾਂ ਅਤੇ ਖਿਡਾਰੀਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਅਗਾਂਹ ਤੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇੱਥੋਂ ਦੇ ਸ਼ਹਿਰ ਗਿਸਾਲਬਾ ਵਿਖੇ ਇਟਾਲੀਅਨ ਕਬੱਡੀ ਐਸੋਸ਼ੀਏਸ਼ਨ ਇਟਲੀ ਦੀ ਇਕੱਤਰਤਾ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਕਬੱਡੀ ਕੱਪ ਨੂੰ ਸਫਲ ਕਰਵਾਉਣ ਲਈ ਵੱਖ-ਵੱਖ ਵਿਚਾਰਾਂ ਕੀਤੀਆਂ ਗਈਆਂ ਅਤੇ ਡਿਊਟੀਆਂ ਵੰਡੀਆਂ ਗਈਆਂ।
ਪੜ੍ਹੋ ਇਹ ਅਹਿਮ ਖ਼ਬਰ-ਜੈਸ਼ੰਕਰ ਦੀ ਤਲਖੀ ਮਗਰੋਂ 'ਜਾਗਿਆ' ਕੈਨੇਡਾ, ਭਾਰਤੀ ਡਿਪਲੋਮੈਟਾਂ ਨੂੰ ਲੈ ਕੇ ਦਿੱਤਾ ਇਹ ਭਰੋਸਾ
ਇਟਾਲੀਅਨ ਕਬੱਡੀ ਐਸੋਸ਼ੀਏਸ਼ਨ ਇਟਲੀ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜੁਲਾਈ ਨੂੰ ਨੈਸ਼ਨਲ ਅਤੇ ਸਰਕਲ ਕਬੱਡੀ ਦੀਆਂ 24 ਟੀਮਾਂ ਹਿੱਸਾ ਲੈ ਰਹੀਆਂ ਹਨ। ਜਿਸ ਵਿੱਚ ਪਹਿਲਾ ਇਨਾਮ 3100 ਯੂਰੋ ਅਤੇ ਦੂਜਾ ਇਨਾਮ 2500 ਯੂਰੋ ਦਿੱਤਾ ਜਾਵੇਗਾ। ਕੁੜੀਆਂ ਦੀ ਨੈਸ਼ਨਲ ਕਬੱਡੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਕੱਪ ਵਿੱਚ 40 ਸਾਲ ਤੋਂ ਉੱਪਰ ਦੇ ਖਿਡਾਰੀਆਂ ਦਾ ਸ਼ੌ ਮੈਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿੱਚ ਹੋਵੇਗਾ। ਬੱਚਿਆਂ ਦੇ ਮੁਕਾਬਲੇ ਅਤੇ ਅੰਡਰ 20 ਸਾਲ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਫੈਡਰੇਸ਼ਨ ਵੱਲੋਂ ਇਟਲੀ ਰਹਿੰਦੇ ਭਾਰਤੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਪਰਿਵਾਰਾਂ ਸਮੇਤ ਟੂਰਨਾਮੈਂਟ ਵਿੱਚ ਪਹੁੰਚ ਕੇ ਕਬੱਡੀ ਦਾ ਅਨੰਦ ਮਾਣਿਆ ਜਾਵੇ। ਬੱਚਿਆਂ ਅਤੇ ਔਰਤਾਂ ਦੇ ਬੈਠਣ ਲਈ ਵਿਸ਼ੇਸ ਤੌਰ 'ਤੇ ਵੱਖਰਾ ਪ੍ਰਬੰਧ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।