ਕਰਤਾਰਪੁਰ ਲਾਂਘਾ ਖੁੱਲ੍ਹਣਾ ਪਾਕਿ ਵਲੋਂ ਸ਼ਾਂਤੀ ਦੀ ਇੱਛਾ ਦਾ ਸਬੂਤ

02/18/2020 9:47:08 PM

ਲਾਹੌਰ (ਭਾਸ਼ਾ)- ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਟਾਰੇਸ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ ਸ਼ਾਂਤੀ ਅਤੇ ਆਪਸੀ ਖੁਸ਼ਹਾਲੀ ਦੀ ਪਾਕਿਸਤਾਨ ਦੀ ਇੱਛਾ ਦਾ ਵਿਵਹਾਰਕ ਸਬੂਤ ਹੈ। ਉਨ੍ਹਾਂ ਨੇ ਇਹ ਗੱਲ ਮੰਗਲਵਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦਾ ਦੌਰਾ ਕਰਨ ਤੋਂ ਬਾਅਦ ਕਹੀ। ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਨੇ ਜੀਵਨ ਦੇ ਅੰਤਿਮ ਦਿਨ ਇਥੇ ਬਤੀਤ ਕੀਤੇ ਸਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਵਿਚ ਸੰਯੁਕਤ ਰਾਸ਼ਟਰ ਮੁਖੀ ਦਾ ਸਵਾਗਤ ਕੀਤਾ। ਇਹ ਸਥਾਨ ਲਾਹੌਰ ਤੋਂ 125 ਕਿਲੋਮੀਟਰ ਦੂਰ ਹੈ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਕਰਤਾਰਪੁਰ ਲਾਂਘੇ ਦੇ ਸਮਝੌਤੇ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਭਾਰਤ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੇ ਲੋਕ ਗੁਰਦੁਆਰੇ ਤੱਕ ਆ ਸਕਣ।

ਇਸ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਪਹਿਲ ਕੀਤੀ ਹੈ। ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲੇ ਵਿਚ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਸੰਯੁਕਤ ਰਾਸ਼ਟਰ ਮੁਖੀ ਨੇ ਧਾਰਮਿਕ ਰਸਮ ਦੀ ਪਾਲਣਾ ਕਰਦੇ ਹੋਏ ਸਿਰ 'ਤੇ ਕੇਸਰੀ ਰੰਗ ਦਾ ਪਟਕਾ ਪਹਿਨਿਆ। ਉਹ ਗੁਰਦੁਆਰੇ ਦੀਆਂ ਵੱਖ-ਵੱਖ ਥਾਵਾਂ 'ਤੇ ਗਏ ਸਨ। ਉਨ੍ਹਾਂ ਦੀ ਯਾਤਰਾ ਵੇਲੇ ਕਰਤਾਰਪੁਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਭਾਰਤੀ ਸਿੱਖ ਮੌਜੂਦ ਸਨ। ਰੇਡੀਓ ਪਾਕਿਸਤਾਨ ਦੀ ਖਬਰ ਮੁਤਾਬਕ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੇ ਬਾਅਦ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ ਸ਼ਾਂਤੀ ਅਤੇ ਆਪਸੀ ਖੁਸ਼ਹਾਲੀ ਦੀ ਪਾਕਿਸਤਾਨ ਦੀ ਇੱਛਾ ਦਾ ਵਿਵਹਾਰਕ ਸਬੂਤ ਹੈ।

ਉਨ੍ਹਾਂ ਨੇ ਕਿਹਾ ਕਿ ਲਾਂਘੇ ਦਾ ਉਦਘਾਟਨ ਇਕ ਚੰਗਾ ਕਦਮ ਹੈ ਅਤੇ ਇਹ ਸਹਿਣਸ਼ੀਲਤਾ ਅਤੇ ਆਪਸੀ ਖੁਸ਼ਹਾਲੀ ਨੂੰ ਹੁੰਗਾਰਾ ਦੇਵੇਗਾ। ਇਸ ਤੋਂ ਪਹਿਲਾਂ ਗੁਟਾਰੇਸ ਨੇ ਲਾਹੌਰ ਯੂਨੀਵਰਸਿਟੀ ਆਫ ਮੈਨੇਜਮੈਂਟ ਸਾਇੰਸਿਜ਼ ਵਿਚ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕਰਨ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਅੱਜ ਸਭ ਤੋਂ ਵੱਡਾ ਮੁੱਦਾ ਹੈ। ਜਿਸ ਦਾ ਸਾਹਮਣਾ ਪੂਰੀ ਦੁਨੀਆ ਕਰ ਰਹੀ ਹੈ। ਉਨ੍ਹਾਂ ਨੇ ਪੋਲੀਓ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।


Sunny Mehra

Content Editor

Related News