ਵਿਦੇਸ਼ਾਂ ''ਚ ਗੁਰਮੁਖੀ ਸਕੂਲ ਖੋਲ੍ਹਣੇ ਸਮੇਂ ਦੀ ਲੋੜ : ਗਿਆਨੀ ਹਰਪ੍ਰੀਤ ਸਿੰਘ

06/15/2024 4:46:57 PM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਬ੍ਰਿਸਬੇਨ ਟੈਗਮ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਗੁਰੂਘਰ ਵੱਲੋ ਚਲਾਏ ਜਾ ਰਹੇ ਗੁਰਮੁਖੀ ਸਕੂਲ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਆਪਣੇ ਸੰਬੋਧਨ 'ਚ ਸਿੱਖ ਸੰਗਤਾਂ ਨੂੰ ਕਿਹਾ ਕਿ ਆਪਣੀ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਸਿੱਖ ਧਰਮ, ਗੁਰਬਾਣੀ ਅਤੇ ਗੁਰਮੁਖੀ ਭਾਸ਼ਾ ਦਾ ਗਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ।

PunjabKesari

ਉਨ੍ਹਾਂ ਅੱਗੇ ਕਿਹਾ ਪੰਜਾਬੀ ਸਕੂਲ ਵੱਲੋਂ ਗੁਰਮਖੀ ਅਤੇ ਗੁਰਮਤਿ ਗਿਆਨ ਦੀ ਛੋਟੇ ਬੱਚਿਆਂ ਨੂੰ ਸਿੱਖਿਆ ਦੇ ਕੇ ਵਿਦੇਸ਼ਾਂ 'ਚ ਧਰਮ ਅਤੇ ਮਾਂ-ਬੋਲੀ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰੂਘਰ ਦੇ ਗ੍ਰੰਥੀ ਸਾਹਿਬਾਨ ਭਾਈ ਅਮਰਜੀਤ ਸਿੰਘ ਨਾਗਰਾ, ਸੁਰਜੀਤ ਸਿੰਘ ਬਾਜਾ ਖਾਨਾ,ਪਰਮਜੀਤ ਸਿੰਘ ਮਾਸਟਰ, ਬਲਵਿੰਦਰ ਸਿੰਘ ਬਿੰਦਾ, ਅਮਰੀਕ ਸਿੰਘ, ਪਰਮਜੀਤ ਸਿੰਘ (ਸਾਰੇ ਡਾਇਰੈਕਟਰ ਸਿੰਘ ਸਭਾ ਬ੍ਰਿਸਬੇਨ) ਅਤੇ ਸਮੂਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਸਿੰਘ ਸਾਹਿਬ ਧੰਨਵਾਦ ਕਰਦਿਆ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਗੁਰਪ੍ਰੀਤ ਸਿੰਘ ਚੱਬਰ ਐੱਸ.ਜੀ.ਪੀ.ਸੀ ਮੈਂਬਰ ਜੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ।

PunjabKesari


DIsha

Content Editor

Related News