ਫਰਾਂਸ ''ਚ ਵੀ ਚੱਲਿਆ ''ਆਪਰੇਸ਼ਨ ਹਾਰਡ ਬਾਲ'' ! FBI ਨੇ ਗਰਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Monday, Jul 13, 2026 - 02:29 PM (IST)

ਫਰਾਂਸ ''ਚ ਵੀ ਚੱਲਿਆ ''ਆਪਰੇਸ਼ਨ ਹਾਰਡ ਬਾਲ'' ! FBI ਨੇ ਗਰਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਅਮਰੀਕਾ ਵੱਲੋਂ ਅੰਤਰਰਾਸ਼ਟਰੀ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੇ ਗਏ 'ਆਪਰੇਸ਼ਨ ਹਾਰਡ ਬਾਲ' ਤਹਿਤ FBI ਤੇ ਕੈਨੇਡੀਅਨ ਪੁਲਸ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਇੱਕ ਕੈਨੇਡੀਅਨ ਨਾਗਰਿਕ ਨੂੰ ਫਰਾਂਸ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਗ੍ਰਿਫ਼ਤਾਰ ਕੀਤੇ ਗਏ 40 ਸਾਲਾ ਮੁਲਜ਼ਮ ਗਰਿੰਦਰ ਸਿੰਘ ਦਿਓ, ਜੋ ਕਿ ਵੈਸਟ ਵੈਨਕੂਵਰ, ਕੈਨੇਡਾ ਦਾ ਰਹਿਣ ਵਾਲਾ ਹੈ, ਨੂੰ 7 ਜੁਲਾਈ ਨੂੰ ਫਰਾਂਸ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਹੁਣ ਉਸ ਨੂੰ ਅਮਰੀਕਾ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਅਮਰੀਕੀ ਨਿਆਂ ਵਿਭਾਗ ਦੀ ਚਾਰਜਸ਼ੀਟ ਮੁਤਾਬਕ, ਇਹ ਅੰਤਰਰਾਸ਼ਟਰੀ ਨੈੱਟਵਰਕ ਜਬਰਨ ਵਸੂਲੀ, ਨਸ਼ਾ ਤਸਕਰੀ ਅਤੇ 2023 'ਚ ਕੈਨੇਡਾ ਦੇ ਸਰੀ 'ਚ ਹੋਏ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਰਿਹਾ ਹੈ।

ਇਹ ਵੀ ਪੜ੍ਹੋ- ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert

ਅਮਰੀਕੀ ਸਰਕਾਰੀ ਵਕੀਲਾਂ ਦਾ ਦੋਸ਼ ਹੈ ਕਿ ਗਰਿੰਦਰ ਸਿੰਘ ਦਿਓ ਕੈਲੀਫੋਰਨੀਆ ਤੋਂ ਕੋਕੀਨ ਅਤੇ ਹੈਰੋਇਨ ਵਰਗੇ ਨਸ਼ੀਲੇ ਪਦਾਰਥ ਖਰੀਦਦਾ ਸੀ, ਜਿਸ ਨੂੰ ਬਾਅਦ ਵਿੱਚ ਬਿਸ਼ਨੋਈ ਗੈਂਗ ਦੇ ਅਪਰਾਧਿਕ ਸਿੰਡੀਕੇਟ ਰਾਹੀਂ ਕੈਨੇਡਾ ਅਤੇ ਪੂਰਬੀ ਅਮਰੀਕਾ ਵਿੱਚ ਸਮੱਗਲ ਕੀਤਾ ਜਾਂਦਾ ਸੀ। 

ਜ਼ਿਕਰਯੋਗ ਹੈ ਕਿ 'ਆਪਰੇਸ਼ਨ ਹਾਰਡ ਬਾਲ' ਦੇ ਤਹਿਤ ਅਮਰੀਕਾ, ਕੈਨੇਡਾ ਅਤੇ ਯੂਰਪ 'ਚ ਹੁਣ ਤੱਕ ਤਿੰਨ ਵੱਖ-ਵੱਖ ਅਪਰਾਧਿਕ ਗੈਂਗਸਟਰ ਸਿੰਡੀਕੇਟਸ ਨਾਲ ਜੁੜੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕੁੱਲ 37 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਗਰਿੰਦਰ ਸਿੰਘ ਦਿਓ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਵਾਲਾ ਚੌਥਾ ਕੈਨੇਡੀਅਨ ਨਾਗਰਿਕ ਹੈ। ਫਰਾਂਸ 'ਚ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕੀ ਨਿਆਂ ਵਿਭਾਗ ਦਿਓ ਨੂੰ ਅਮਰੀਕੀ ਅਦਾਲਤਾਂ 'ਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਅਮਰੀਕਾ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ 'ਚ ਜੁਟਿਆ ਹੋਇਆ ਹੈ।

ਇਹ ਵੀ ਪੜ੍ਹੋ- ਵਿਆਹ ਤੋਂ ਆਉਂਦੇ 13 ਲੋਕਾਂ ਦੀ ਹਾਈਵੇ 'ਤੇ ਨਿਕਲੀ ਜਾਨ ! ਟਰੱਕਾਂ ਦੀ ਟੱਕਰ ਮਗਰੋਂ ਕੁਲੋਨ 'ਚ ਵਿਛ ਗਈਆਂ ਲਾਸ਼ਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News