ਅੱਤਵਾਦੀ ਹਮਲੇ ਲਈ ਪਾਕਿ-ਚੀਨ ਦੋਸਤੀ ਦੇ ਵਿਰੋਧੀ ਜ਼ਿੰਮੇਵਾਰ : ਪਾਕਿਸਤਾਨ

03/28/2024 5:24:43 PM

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਨਾਲ ਉਸਦੀ ਦੋਸਤੀ ਦੇ "ਦੁਸ਼ਮਣ" ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਹਨ, ਜਿਸ ਵਿਚ ਪੰਜ ਚੀਨੀ ਨਾਗਰਿਕ ਮਾਰੇ ਗਏ ਸਨ। ਇਸ ਦੇ ਨਾਲ ਹੀ ਪਾਕਿਸਤਾਨ ਨੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਲਈ ਵਚਨਬੱਧਤਾ ਪ੍ਰਗਟਾਈ ਹੈ। ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ਖੈਬਰ-ਪਖਤੂਨਖਵਾ 'ਚ ਮੰਗਲਵਾਰ ਨੂੰ ਵਿਸਫੋਟਕ ਨਾਲ ਭਰੇ ਵਾਹਨ ਨੇ ਇਕ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਘੱਟੋ-ਘੱਟ 5 ਚੀਨੀ ਨਾਗਰਿਕਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਚੀਨੀ ਨਾਗਰਿਕ ਦਾਸੂ ਪਣਬਿਜਲੀ ਪ੍ਰਾਜੈਕਟ 'ਤੇ ਕੰਮ ਕਰ ਰਹੇ ਸਨ। 

ਵਿਦੇਸ਼ ਦਫਤਰ ਦੀ ਬੁਲਾਰਨ ਮੁਮਤਾਜ਼ ਜ਼ਾਹਰਾ ਬਲੋਚ ਨੇ ਹਫਤਾਵਾਰੀ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪਾਕਿਸਤਾਨ ਇਸ ਘਿਨਾਉਣੀ ਘਟਨਾ ਨੂੰ ਲੈ ਕੇ ਚੀਨੀ ਸਰਕਾਰ ਦੇ ਸੰਪਰਕ 'ਚ ਹੈ। ਦੁਸ਼ਮਣਾਂ ਦੀ ਪਛਾਣ ਦਾ ਖੁਲਾਸਾ ਕੀਤੇ ਬਿਨਾਂ, ਉਸਨੇ ਕਿਹਾ, “ਪਾਕਿਸਤਾਨ ਅਤੇ ਚੀਨ ਕਰੀਬੀ ਦੋਸਤ ਹਨ। ਉਨ੍ਹਾਂ ਨੇ ਕਿਹਾ, "ਸਾਨੂੰ ਕੋਈ ਸ਼ੱਕ ਨਹੀਂ ਹੈ ਕਿ ਇਹ ਅੱਤਵਾਦੀ ਹਮਲਾ ਪਾਕਿਸਤਾਨ-ਚੀਨ ਦੋਸਤੀ ਦੇ ਦੁਸ਼ਮਣਾਂ ਦੁਆਰਾ ਕੀਤਾ ਗਿਆ ਸੀ।" ਉਨ੍ਹਾਂ ਕਿਹਾ ਕਿ ਪਾਕਿਸਤਾਨ "ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" 

ਪੜ੍ਹੋ ਇਹ ਅਹਿਮ ਖ਼ਬਰ-ਬੱਚਿਆਂ 'ਤੇ ਜੰਗ ਦੇ ਪ੍ਰਭਾਵ ਨੂੰ ਦੇਖ ਅੰਤਰਰਾਸ਼ਟਰੀ ਡਾਕਟਰਾਂ ਦੀ ਟੀਮ ਹੋਈ ਹੈਰਾਨ

ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ, "ਇਸ ਤਰ੍ਹਾਂ ਦੇ ਘਿਨਾਉਣੇ ਹਮਲੇ ਅੱਤਵਾਦ ਨਾਲ ਲੜਨ ਦੇ ਪਾਕਿਸਤਾਨ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਕਰਦੇ ਹਨ।" ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਚੀਨ ਮਿਲ ਕੇ ਅੱਤਵਾਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ, ''ਪਾਕਿਸਤਾਨ ਵਿਚ ਚੀਨੀ ਨਾਗਰਿਕਾਂ, ਪ੍ਰਾਜੈਕਟਾਂ ਅਤੇ ਸੰਸਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਆਪਣੇ ਚੀਨੀ ਭਰਾਵਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News