ਕੋਰੋਨਾਵਾਇਰਸ ''ਤੇ ਕਾਬੂ ਪਾਉਣ ਦੇ ਮੌਕੇ ਘੱਟ ਹੋ ਰਹੇ : WHO
Saturday, Feb 22, 2020 - 02:31 AM (IST)

ਜਿਨੇਵਾ - ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਦੇ ਪ੍ਰਮੁੱਖ ਐਥਾਨੋਮ ਘੇਬ੍ਰੇਯੇਸਸ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਸੰਭਾਵਨਾਵਾਂ ਘੱਟ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਿਨੇਵਾ ਵਿਚ ਪੱਤਰਕਾਰਾਂ ਸੰਮੇਲਨ ਵਿਚ ਆਖਿਆ ਕਿ ਮੌਕੇ ਘੱਟ ਹੁੰਦੇ ਜਾ ਰਹੇ ਹਨ। ਇਸ ਲਈ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਤੇਜ਼ੀ ਨਾਲ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿਚ ਵਿੱਤ ਪੋਸ਼ਣ ਵੀ ਸ਼ਾਮਲ ਹੈ।
ਦੱਸ ਦਈਏ ਕਿ ਇਕ ਪਾਸੇ ਜਿਥੇ ਡਬਲਯੂ. ਐਚ. ਓ. ਇਸ ਵਾਇਰਸ 'ਤੇ ਅਜੇ ਤੱਕ ਕਾਬੂ ਨਾ ਪਾਉਣ ਦੀਆਂ ਗੱਲਾਂ ਕਰ ਰਿਹਾ ਹੈ, ਉਥੇ ਹੀ ਚੀਨ ਮੁਤਾਬਕ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਘੱਟ ਰਹੀ ਹੈ ਅਤੇ ਇਸ 'ਤੇ ਕਾਬੂ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਨਾਲ ਹੁਣ ਤੱਕ ਕਰੀਬ 2200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 77 ਹਜ਼ਾਰ ਲੋਕ ਇਸ ਤੋਂ ਪ੍ਰਭਾਵਿਤ ਹਨ।