ਮਾਲਦੀਵ: ਵਿਰੋਧੀ ਪਾਰਟੀ ਰਾਸ਼ਟਰਪਤੀ ਮੁਈਜ਼ੂ ਵਿਰੁੱਧ ਮਹਾਦੋਸ਼ ਪ੍ਰਸਤਾਵ ਪੇਸ਼ ਕਰਨ ਲਈ ਤਿਆਰ

Monday, Jan 29, 2024 - 05:07 PM (IST)

ਮਾਲਦੀਵ (ਭਾਸ਼ਾ)- ਮਾਲਦੀਵ ਦੀ ਸੰਸਦ ਵਿਚ ਬਹੁਮਤ ਰੱਖਣ ਵਾਲੀ ਮੁੱਖ ਵਿਰੋਧੀ ਪਾਰਟੀ ਐੱਮ.ਡੀ.ਪੀ. ਰਾਸ਼ਟਰਪਤੀ ਮੁਹੰਮਦ ਮੁਈਜ਼ੂ ਖ਼ਿਲਾਫ਼ ਮਹਾਦੋਸ਼ ਪ੍ਰਸਤਾਵ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦਾਅਵਾ ਖ਼ਬਰਾਂ ਵਿੱਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸੰਸਦ 'ਚ ਸਰਕਾਰ ਪੱਖੀ ਸੰਸਦ ਮੈਂਬਰਾਂ ਅਤੇ ਵਿਰੋਧੀ ਸੰਸਦ ਮੈਂਬਰਾਂ ਵਿਚਾਲੇ ਚੀਨ ਸਮਰਥਕ ਰਾਸ਼ਟਰਪਤੀ ਦੀ ਕੈਬਨਿਟ ਦੇ 4 ਮੈਂਬਰਾਂ ਦੀ ਮਨਜ਼ੂਰੀ 'ਤੇ ਮਤਭੇਦਾਂ ਨੂੰ ਲੈ ਕੇ ਝਗੜਾ ਹੋ ਗਿਆ ਸੀ।

ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀ ਦਾ ਅਮਰੀਕਾ 'ਚ ਬੇਰਹਿਮੀ ਨਾਲ ਕਤਲ, ਹਥੌੜੇ ਨਾਲ ਕੀਤੇ ਗਏ 50 ਵਾਰ

ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (ਐੱਮ.ਡੀ.ਪੀ.) ਅਤੇ ਡੈਮੋਕਰੇਟਿਕ ਸੰਸਦੀ ਸਮੂਹ ਨੇ ਵੋਟਿੰਗ ਤੋਂ ਪਹਿਲਾਂ ਰਾਸ਼ਟਰਪਤੀ ਮੁਈਜ਼ੂ ਦੀ ਕੈਬਨਿਟ ਦੇ 4 ਮੈਂਬਰਾਂ ਲਈ ਸੰਸਦੀ ਮਨਜ਼ੂਰੀ ਨੂੰ ਰੋਕਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਮਾਲਦੀਵ ਦੀ ਸੱਤਾਧਾਰੀ ਪ੍ਰੋਗਰੈਸਿਵ ਪਾਰਟੀ ਅਤੇ ਪੀਪਲਜ਼ ਨੈਸ਼ਨਲ ਕਾਂਗਰਸ (ਪੀ.ਪੀ.ਐੱਮ.) ਗਠਜੋੜ ਦੇ ਸਰਕਾਰ ਪੱਖੀ ਸੰਸਦ ਮੈਂਬਰਾਂ ਨੇ ਸੰਸਦ ਦੀ ਕਾਰਵਾਈ ਵਿੱਚ ਵਿਘਨ ਪਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਟੈਕਸਾਸ ਨੂੰ ਮਿਲਿਆ 25 ਸੂਬਿਆਂ ਦਾ ਸਮਰਥਨ, ਬਾਈਡੇਨ ਸਰਕਾਰ ਨਾਲ ਵਧਿਆ ਵਿਵਾਦ

'ਸਨ ਡਾਟ ਕਾਮ' ਨੇ ਐੱਮ.ਡੀ.ਪੀ. ਦੇ ਇਕ ਸੰਸਦ ਮੈਂਬਰ ਦੇ ਹਵਾਲੇ ਨਾਲ ਕਿਹਾ, “ਐੱਮ.ਡੀ.ਪੀ. ਨੇ ਡੈਮੋਕਰੇਟਸ ਨਾਲ ਸਾਂਝੇਦਾਰੀ ਵਿੱਚ ਮਹਾਦੋਸ਼ ਪ੍ਰਸਤਾਵ ਲਈ ਕਾਫ਼ੀ ਸੰਖਿਆ ਵਿਚ ਦਸਤਖ਼ਤ ਕਰਵਾ ਲਏ ਹਨ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਇਸ ਨੂੰ ਪੇਸ਼ ਨਹੀਂ ਕੀਤਾ ਹੈ।'' 'ਦਿ ਐਡੀਸ਼ਨ. ਐੱਮ.ਵੀ.' ਦੀ ਖ਼ਬਰ ਮੁਤਾਬਕ ਐੱਮ.ਡੀ.ਪੀ. ਦੇ ਸੰਸਦੀ ਸਮੂਹ ਦੀ ਸੋਮਵਾਰ ਨੂੰ ਹੋਈ ਬੈਠਕ 'ਚ ਮਹਾਦੋਸ਼ ਪ੍ਰਸਤਾਵ ਪੇਸ਼ ਕਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਗਿਆ। ਮੁਈਜ਼ੂ (45) ਨੇ ਪਿਛਲੇ ਸਾਲ ਸਤੰਬਰ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਭਾਰਤ ਨਾਲ ਚੰਗੇ ਸਬੰਧ ਰੱਖਣ ਵਾਲੇ ਸਾਬਕਾ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨੂੰ ਹਰਾਇਆ ਸੀ।

ਇਹ ਵੀ ਪੜ੍ਹੋ: ਪਾਕਿਸਤਾਨ: ਨਵਾਜ਼ ਸ਼ਰੀਫ਼ ਦੀ ਟੋਪੀ ਨੇ ਖੜ੍ਹਾ ਕੀਤਾ ਨਵਾਂ ਵਿਵਾਦ, ਹਰ ਪਾਸੇ ਹੋ ਰਹੀ ਆਲੋਚਨਾ, ਜਾਣੋ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News