ਪਾਕਿ ਦੇ ਸੂਚਨਾ ਮੰਤਰੀ ਨੇ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਪ੍ਰਸਤਾਵ ਵਾਪਸ ਲੈਣ ਦੀ ਕੀਤੀ ਅਪੀਲ
Tuesday, Mar 15, 2022 - 10:44 AM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਸੋਮਵਾਰ ਨੂੰ ਵਿਰੋਧੀ ਧਿਰਾਂ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖ਼ਿਲਾਫ਼ ਬੇਭਰੋਸਗੀ ਪ੍ਰਸਤਾਵ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਅਤੇ ਪਾਕਿਸਤਾਨ ਪੀਪੁਲਸ ਪਾਰਟੀ (ਪੀ. ਪੀ. ਪੀ.) ਦੇ ਲਗਭਗ 100 ਸੰਸਦ ਮੈਂਬਰਾਂ ਨੇ ਪਿਛਲੇ ਹਫਤੇ ਨੈਸ਼ਨਲ ਅਸੈਂਬਲੀ ਸਕੱਤਰੇਤ ਦੇ ਸਾਹਮਣੇ ਇਕ ਬੇਭਰੋਸਗੀ ਪ੍ਰਸਤਾਵ ਪੇਸ਼ ਕੀਤਾ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਇਮਰਾਨ ਖਾਨ ਸਰਕਾਰ ਆਰਥਿਕ ਸੰਕਟ ਅਤੇ ਦੇਸ਼ ਵਿਚ ਵਧਦੀ ਮਹਿੰਗਾਈ ਲਈ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ: ਪਾਕਿ 'ਚ ਡਿੱਗੀ ਮਿਜ਼ਾਈਲ ਦੇ ਮਾਮਲੇ 'ਚ ਅਮਰੀਕਾ ਨੇ ਦਿੱਤਾ ਭਾਰਤ ਦਾ ਸਾਥ, ਆਖੀ ਇਹ ਗੱਲ
ਚੌਧਰੀ ਨੇ ਕਿਹਾ ਕਿ ਜੇਕਰ ਵਿਰੋਧੀ ਧਿਰ ਬੇਭਰੋਸਗੀ ਪ੍ਰਸਤਾਵ ਵਾਪਸ ਲੈਂਦਾ ਹੈ, ਤਾਂ ਦੇਖਦੇ ਹਾਂ ਕਿ ਬਦਲੇ ਵਿਚ ਉਨ੍ਹਾਂ ਨੂੰ ਕੀ ਦਿੱਤਾ ਜਾ ਸਕਦਾ ਹੈ। ਸੂਚਨਾ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਵਿਰੋਧੀ ਧਿਰਾਂ ਨੇ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਦਾ ਗਠਨ ਕੀਤਾ ਹੈ, ਬਹੁਤ ਜ਼ਿਆਦਾ ਨਫ਼ਤਰ ਪੈਦਾ ਹੋਈ ਹੈ, ਤਿੱਖੇ ਬਿਆਨ ਸਾਹਮਣੇ ਆਏ ਹਨ। ਦੇਸ਼ ਦੀ 342 ਮੈਂਬਰੀ ਨੈਸ਼ਨਲ ਅਸੈਂਬਲੀ ਵਿਚ ਪ੍ਰਧਾਨ ਮੰਤਰੀ ਖਾਨ ਨੂੰ ਹਟਾਉਣ ਲਈ ਵਿਰੋਧੀ ਧਿਰ ਨੂੰ 272 ਵੋਟਾਂ ਦੀ ਲੋੜ ਹੈ। ਖਾਨ, ਜੋ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਮੁਖੀ ਹਨ, 2018 ਵਿਚ ਸੱਤਾ ਵਿਚ ਆਏ ਸਨ ਅਤੇ ਅਗਲੀਆਂ ਆਮ ਚੋਣਾਂ 2023 ਵਿਚ ਹੋਣੀਆਂ ਹਨ।
ਇਹ ਵੀ ਪੜ੍ਹੋ: ਹੁਣ ਅਮਰੀਕਾ ਦੇ ਟਰੱਕ ਡਰਾਈਵਰਾਂ ਨੇ ਸਰਕਾਰ ਖ਼ਿਲਾਫ਼ ਖ਼ੋਲ੍ਹਿਆ ਮੋਰਚਾ, ਵਾਸ਼ਿੰਗਟਨ 'ਚ ਲਾਇਆ ਜਾਮ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।